ਜ਼ਿਮਨੀ ਚੋਣਾਂ ਨੂੰ ਲੈ ਕੇ ਵੱਡਾ ਕਦਮ ਚੁੱਕਣ ਜਾ ਰਿਹਾ ਅਕਾਲੀ ਦਲ
Friday, Aug 23, 2024 - 11:34 AM (IST)
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਲਈ ਤਿਆਰੀ ਖਿੱਚ ਲਈ ਹੈ। ਪਾਰਟੀ ਵੱਲੋਂ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੇ ਨਾਂ ਨੂੰ ਲੈ ਕੇ ਮੰਥਨ ਸ਼ੁਰੂ ਕਰ ਦਿੱਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿਚ ਪਾਰਟੀ ਦੇ ਪਾਰਲੀਮਾਨੀ ਬੋਰਡ ਵੱਲੋਂ ਉਨ੍ਹਾਂ ਚਾਰੋ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਜਾਵੇਗਾ, ਜਿਨ੍ਹਾਂ ਵਿਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਲੋਕਲ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰ ਕੇ ਜ਼ਮੀਨੀ ਪੱਧਰ ਦਾ ਫੀਡਬੈਕ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਿੱਖਿਆ ਵਿਭਾਗ ਦੇ ਸਖ਼ਤ ਹੁਕਮ! ਅੱਜ ਹੀ ਕਰਨਾ ਪਵੇਗਾ ਇਹ ਕੰਮ
ਪਾਰਲੀਮਾਨੀ ਬੋਰਡ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਮਹੇਸ਼ ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਅਤੇ ਡਾ. ਦਲਜੀਤ ਸਿੰਘ ਚੀਮਾ ਸਮੇਤ ਬੋਰਡ ਦੇ ਹੋਰ ਮੈਂਬਰ ਇਨ੍ਹਾਂ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨਗੇ। ਬੋਰਡ ਵੱਲੋਂ ਭਲਕੇ 24 ਅਗਸਤ ਨੂੰ ਚੱਬੇਵਾਲ (ਹੁਸ਼ਿਆਰਪੁਰ), 27 ਅਗਸਤ ਨੂੰ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਅਤੇ 28 ਅਗਸਤ ਨੂੰ ਬਰਨਾਲਾ ਦਾ ਦੌਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗਿੱਦੜਬਾਹਾ ਦੌਰੇ ਦੀ ਤਾਰੀਖ਼ ਦਾ ਐਲਾਨ ਵੀ ਛੇਤੀ ਹੀ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ
ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਦੌਰਾਨ ਜ਼ਿਮਨੀ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੇ ਨਾਂ ਫ਼ਾਈਨਲ ਕਰਨ ਲਈ ਪਾਰਟੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਬੋਰਡ ਵੱਲੋਂ ਵਰਕਰਾਂ ਨਾਲ ਸਾਂਝੀ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਥਾਨਕ ਲੀਡਰਾਂ ਦੇ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8