ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਸਨਸਨੀਖੇਜ਼ ਬਿਆਨ

Thursday, Oct 30, 2025 - 03:58 PM (IST)

ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਸਨਸਨੀਖੇਜ਼ ਬਿਆਨ

ਮੋਗਾ (ਬਿਊਰੋ) : 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀਆਂ ਕਿਆਸਅਰਾਈਆਂ ਨੂੰ ਲੈ ਕੇ ਪੰਜਾਬ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਮਝੌਤੇ ਤਾਂ ਹੁੰਦੇ ਹਨ ਪਰ ਅਜਿਹੇ ਫ਼ੈਸਲੇ ਨੈਸ਼ਨਲ ਬਾਡੀ ਲੈਂਦੀ ਹੈ। ਗਠਜੋੜ ਦਾ ਆਖਰੀ ਫ਼ੈਸਲਾ ਪਾਰਟੀ ਹਾਈਕਮਾਨ ਹੀ ਕਰਦੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਜਿਸ ਤਰ੍ਹਾਂ ਅੱਜ ਮਾਹੌਲ ਬਣ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ ਹੋ ਸਕਦਾ ਹੈ ਕਿ ਸਾਨੂੰ ਗਠਜੋੜ ਦੀ ਲੋੜ ਹੀ ਨਾ ਪਵੇ।

ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਸਰਕਾਰ ਦੇ ਯੁੱਧ ਨਸ਼ਾ ਵਿਰੁੱਧ ਮੁਹਿੰਮ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਅਤੇ ਸਾਰਿਆਂ ਨੂੰ ਇਕਜੁੱਟ ਹੋ ਕੇ ਇਸ ਵਿਰੁੱਧ ਲੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿੰਨੀ ਤਰੱਕੀ ਭਾਜਪਾ ਦੇ ਕਾਰਜਕਾਲ ਦੌਰਾਨ ਹੋਈ ਹੈ, ਉੱਨੀ ਕਿਸੇ ਹੋਰ ਸਰਕਾਰ ਮੌਕੇ ਨਹੀਂ ਹੋਈ। ਦੇਸ਼ ਦੀ ਤਰੱਕੀ ਲਈ ਭਾਜਪਾ ਦੀ ਸਰਕਾਰ ਜ਼ਰੂਰੀ ਹੈ। ਕੈਪਟਨ ਨੇ ਕਿਹਾ ਕਿ “ਮੋਦੀ ਦਾ ਹਰ ਤਰਫ ਡੰਕਾ ਹੈ। ਜੀਡੀਪੀ ਚੀਨਾ ਤੋਂ ਅੱਗੇ ਹੈ। ਭਾਰਤ ਵਿਚ ਭਾਜਪਾ ਦੀ ਸਰਕਾਰ ਰਹਿਣਾ ਜ਼ਰੂਰੀ ਹੈ ਤਾਂ ਹੀ ਦੇਸ਼ ਦੀ ਤਰੱਕੀ ਹੋਵੇਗੀ।” ਤਰਨ ਤਾਰਨ ਚੋਣਾਂ ਬਾਰੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਇਸ ਮਾਮਲੇ ਵਿਚ ਕੋਈ ਜਾਣਕਾਰੀ ਨਹੀਂ ਹੈ ਕਿਉਂਕਿ ਉਹ ਉਥੇ ਨਹੀਂ ਗਏ।

ਇਹ ਵੀ ਪੜ੍ਹੋ : ਮੰਡ ਨੂੰ ਰਾਕੇਟ ਲਾਂਚਰ ਨਾਲ ਉਡਾਉਣ ਦੀ ਧਮਕੀ, ਕਿਹਾ ਤੜਫਾ-ਤੜਫਾ ਕੇ ਮਾਰਾਂਗੇ

ਕੀ ਕਿਹਾ ਮਜੀਠੀਆ ਮਾਮਲੇ ਵਿਚ

ਬਿਕਰਮ ਮਜੀਠੀਆ ਦੇ ਮਾਮਲੇ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਮਜੀਠੀਆ ਦੀ ਜਾਂਚ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਕੀਤੀ ਗਈ ਸੀ, ਜਿਸ ਦੀ ਬੰਦ ਰਿਪੋਰਟ ਮਾਨਯੋਗ ਹਾਈ ਕੋਰਟ ਵਿਚ ਰੱਖ ਦਿੱਤੀ ਸੀ ਤੇ ਉਸ ਤੋਂ ਬਾਅਦ ਦੁਬਾਰਾ ਜਾਂਚ ਕਰਨ ਦਾ ਕੀ ਮਤਲਬ ਹੈ। ਉਨ੍ਹਾਂ ਕਿਹਾ ਕਿ ਬਿਕਰਮ ਮੇਰਾ ਕੋਈ ਰਿਸ਼ਤੇਦਾਰ ਨਹੀਂ ਹੋ, ਜਿਹੜੀ ਮੈਂ ਉਸ ਦਾ ਹਮਾਇਤ ਕਰਾਂ। ਸਾਡੇ ਦੇਸ਼ ਵਿਚ ਹਰ ਕੰਮ ਕਾਨੂੰ ਦੇ ਦਾਇਰੇ ਵਿਚ ਰਹਿ ਕੇ ਹੋਣਾ ਚਾਹੀਦਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਜਿਵੇਂ ਮਜੀਠੀਆ ਮਾਮਲੇ ਵਿਚ ਮੁੜ ਜਾਂਚ ਦੇ ਹੁਕਮ ਦਿੱਤੇ ਹਨ, ਇਹ ਪੂਰੀ ਤਰ੍ਹਾਂ ਗਲਤ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News