ਅਕਾਲੀ ਦਲ ਵਲੋਂ ਭਾਜਪਾ ਖ਼ਿਲਾਫ਼ ਸੂਬੇ ਭਰ ''ਚ ਪ੍ਰਦਰਸ਼ਨ ਕਰਨ ਦਾ ਐਲਾਨ

Tuesday, Jun 30, 2020 - 06:40 PM (IST)

ਅਕਾਲੀ ਦਲ ਵਲੋਂ ਭਾਜਪਾ ਖ਼ਿਲਾਫ਼ ਸੂਬੇ ਭਰ ''ਚ ਪ੍ਰਦਰਸ਼ਨ ਕਰਨ ਦਾ ਐਲਾਨ

ਪਟਿਆਲਾ (ਇੰਦਰਜੀਤ ਬਖਸ਼ੀ) : ਸ਼੍ਰੋਮਣੀ ਅਕਾਲੀ ਦਲ ਆਪਣੀ ਭਾਈਵਾਲ ਪਾਰਟੀ ਭਾਜਪਾ ਖ਼ਿਲਾਫ਼ ਸੂਬੇ ਭਰ ਵਿਚ ਧਰਨੇ ਦੇਣ ਜਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਬਾਬਤ ਜਾਣਕਾਰੀ ਦਿੱਤੀ ਹੈ। ਚੰਦੂਮਾਜਰਾ ਨੇ ਕਿਹਾ ਕਿ ਰੋਜ਼ਾਨਾ ਵੱਧ ਰਹੀਆਂ ਤੇਲ ਕੀਮਤਾਂ ਖ਼ਿਲਾਫ਼ ਅਕਾਲੀ ਦਲ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਜਾ ਰਿਹਾ ਅਤੇ ਮੰਗ ਕਰੇਗਾ ਕਿ ਤੇਲ ਕੀਮਤਾਂ ਨੂੰ ਘਟਾਇਆ ਜਾਵੇ ਕਿਉਂਕਿ ਅੰਤਰਰਾਸ਼ਟਰੀ ਮਾਰਕੀਟ ਵਿਚ ਤੇਲ ਦੇ ਬੈਰਲ ਦਾ ਰੇਟ ਬਹੁਤ ਘੱਟ ਹੈ। 

ਇਹ ਵੀ ਪੜ੍ਹੋ : ਸਕੂਲ ਫ਼ੀਸ ਮਾਮਲੇ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਹ ਰੇਟ ਬਹੁਤ ਜ਼ਿਆਦਾ ਹੈ। ਸ਼੍ਰੋਮਣੀ ਅਕਾਲੀ ਦਲ ਇਹ ਧਰਨਾ 7 ਜੁਲਾਈ ਨੂੰ ਸੂਬੇ ਭਰ ਵਿਚ ਦੇਵੇਗਾ। ਇਸ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੂਬਾ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਨੀਲੇ ਕਾਰਡ ਕੱਟੇ ਗਏ ਹਨ ਉਨ੍ਹਾਂ ਦੇ ਕਾਰਡ ਦੁਬਾਰਾ ਨਹੀਂ ਬਣਾਏ ਗਏ ਜਿਸ ਖ਼ਿਲਾਫ਼ ਅਕਾਲੀ ਦਲ ਪ੍ਰਦਰਸ਼ਨ ਕਰੇਗਾ। ਚੰਦੂਮਾਜਰਾ ਨੇ ਕਿਹਾ ਕਿ ਸੂਬੇ ਭਰ ਵਿਚ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੌਰਾਨ ਸਮਾਜਿਕ ਦੂਰੀ ਦਾ ਖਾਸ ਧਿਆਨ ਰੱਖਿਆ ਜਾਵੇ। ਬਜ਼ੁਰਗ ਆਪਣੇ ਘਰਾਂ ਦੇ ਬਾਹਰ ਵਿਰੋਧ ਤਖਤੀਆਂ ਫੜਕੇ ਵਿਰੋਧ ਕਰਨਗੇ ਜਦਕਿ ਨੌਜਵਾਨ ਪਿੰਡਾਂ ਦੀਆਂ ਸੱਥਾਂ ਵਿਚ ਜਾ ਕੇ ਵਿਰੋਧ ਕਰਨਗੇ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਵਲੋਂ ਚੁੱਕੇ ਸਵਾਲਾਂ ''ਤੇ ਬੋਲੇ ਕੈਪਟਨ, ਕੁਝ ਇਸ ਤਰ੍ਹਾਂ ਦਿੱਤਾ ਜਵਾਬ


author

Gurminder Singh

Content Editor

Related News