ਸ਼੍ਰੋਮਣੀ ਅਕਾਲੀ ਦਲ-ਬਸਪਾ ਨੇ ਐਲਾਨਿਆ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ

Tuesday, Apr 11, 2023 - 06:35 PM (IST)

ਸ਼੍ਰੋਮਣੀ ਅਕਾਲੀ ਦਲ-ਬਸਪਾ ਨੇ ਐਲਾਨਿਆ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ

ਜਲੰਧਰ : ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਐਲਾਨਿਆ ਹੈ। ਦੱਸ ਦੇਈਏ ਕਿ ਸੁਖਵਿੰਦਰ ਕੁਮਾਰ ਸੁੱਖੀ ਨਵਾਂਸ਼ਹਿਰ ਦੇ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਨ। ਉਮੀਦਵਾਰ ਦਾ ਐਲਾਨ ਜਲੰਧਰ ਵਿਖੇ ਅਕਾਲੀ ਦਲ-ਬਸਪਾ ਦੀ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ। ਪ੍ਰੈੱਸ ਕਾਨਫਰੰਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਦੋਹਾਂ ਪਾਰਟੀਆਂ ਨੇ ਮਿਲ ਕੇ ਵਿਚਾਰ-ਵਟਾਂਦਰਾਂ ਕਰਕੇ ਸੁਖਵਿੰਦਰ ਸੁੱਖੀ ਨੂੰ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਆਖਿਆ ਕਿ ਇਹ ਦੇਸ਼ ਸਾਰੇ ਧਰਮਾਂ ਦਾ ਹੈ, ਇਸ ਲਈ ਅਕਾਲੀ ਦਲ ਤੇ ਬਸਪਾ ਦੀ ਸੋਚ ਹੈ ਕਿ ਦੇਸ਼ ਨੂੰ ਇਕੱਠਾ ਰੱਖਣ ਵਾਸਤੇ ਸਾਰੇ ਲੋਕਾਂ ਨੂੰ ਇਕ-ਜੁੱਟ ਰੱਖਿਆ ਜਾਵੇ।

ਇਹ ਵੀ ਪੜ੍ਹੋ- ਹਵਸ ਦੀ ਹੱਦ! 3 ਧੀਆਂ ਦੇ ਪਿਓ ਨੇ ਆਪਣੇ 7 ਸਾਲਾ ਧੀ ਨਾਲ ਕੀਤਾ ਜਬਰ-ਜ਼ਿਨਾਹ

ਬਾਦਲ ਨੇ ਆਖਿਆ ਕਿ ਅਸੀਂ ਲੋਕਾਂ ਨੂੰ ਜੋੜਨ 'ਤੇ ਲੱਗੇ ਹੋਏ ਹਾਂ ਪਰ ਕਈ ਪਾਰਟੀਆਂ ਸਭ ਤੋੜ ਕੇ ਇਕ ਸੈਕਸ਼ਨ ਦੀਆਂ ਵੋਟਾਂ ਲੈਣ ਲਈ ਲੱਗੀਆਂ ਹੋਈਆਂ ਹਨ। ਇਸ ਲਈ ਅੱਜ ਸੁਖਵਿੰਦਰ ਸੁੱਖੀ ਨੂੰ ਅਕਾਲੀ-ਬਸਪਾ ਦੇ ਸਾਂਝਾ ਉਮੀਦਵਾਰ ਐਲਾਨ ਕੇ ਸਾਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ ਅਤੇ ਅਸੀਂ ਜਲਦ ਹੀ ਚੋਣ ਪ੍ਰਚਾਰ ਸ਼ੁਰੂ ਕਰਾਂਗੇ। ਸੁਖਬੀਰ ਬਾਦਲ ਨੇ ਆਖਿਆ ਕਿ ਮੈਨੂੰ ਪੂਰਾ ਆਸ ਹੈ ਕਿ ਦੋਵਾਂ ਪਾਰਟੀਆਂ ਦੇ ਸਮੁੱਚੇ ਵਰਕਰ ਦਿਨ-ਰਾਤ ਮਿਹਨਤ ਕਰਕੇ ਇਸ ਹਲਕੇ 'ਚੋਂ ਜਿੱਤ ਹਾਸਲ ਕਰਨਗੇ। ਜ਼ਿਕਰਯੋਗ ਹੈ ਕਿ ਬੀਤੇ ਸ਼ਨੀਵਾਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਸੀ ਕਿ ਜਲੰਧਰ ਜ਼ਿਮਨੀ ਚੋਣ ਲਈ ਦੋਹੇਂ ਪਾਰਟੀਆਂ ਦਾ ਉਮੀਦਵਾਰ ਸਾਂਝਾ ਹੋਵੇਗਾ ਤੇ ਇਹ ਉਮੀਦਵਾਰ ਅਕਾਲੀ ਦਲ ਦਾ ਹੋਵੇਗਾ। 

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਚਾਵਾਂ ਨਾਲ ਸਕੂਲ ਭੇਜੇ ਇਕਲੌਤੇ ਪੁੱਤ ਦੀ ਘਰ ਪਰਤੀ ਲਾਸ਼

ਇਸ ਮੌਕੇ ਸੁਖਬੀਰ ਸਿੰਘ ਬਾਦਲ, ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ,ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਬਲਦੇਵ ਸਿੰਘ ਖਹਿਰਾ, ਪਵਨ ਕੁਮਾਰ ਟੀਨੂੰ ਅਤੇ ਸਮੁੱਚੀ ਅਕਾਲੀ-ਬਸਪਾ ਲੀਡਰਸ਼ਿਪ ਮੌਜੂਦ ਰਹੀ। ਦੱਸ ਦੇਈਏ ਕਿ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਬੀਤੇ ਦਿਨੀਂ ਆਮ ਆਦਮੀ ਪਾਰਟੀ ਨੇ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਨੂੰ ਜਲੰਧਰ ਜ਼ਿਮਨੀ ਚੋਣ ਲਈ 'ਆਪ' ਦਾ ਉਮੀਦਵਾਰ ਐਲਾਨਿਆ ਸੀ।ਇਸ ਤੋਂ ਇਲਾਵਾ ਕਾਂਗਰਸ ਨੇ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਵਜੋਂ ਖੜ੍ਹੇ ਕੀਤਾ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News