ਅਕਾਲੀ-ਬਸਪਾ ਗਠਜੋੜ ’ਤੇ ਭਾਜਪਾ ਦਾ ਪਹਿਲਾ ਪ੍ਰਤੀਕਰਮ, ਦਿੱਤਾ ਵੱਡਾ ਬਿਆਨ
Saturday, Jun 12, 2021 - 10:59 PM (IST)
ਜਲੰਧਰ (ਰਮਨਦੀਪ ਸੋਢੀ) : ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਹੋਏ ਗਠਜੋੜ ਦੇ ਰਸਮੀ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਨੇ ਵੀ ਜ਼ੋਰ ਫੜ ਲਿਆ ਹੈ। ਗਠਜੋੜ ਦੇ ਐਲਾਨ ਤੋਂ ਬਾਅਦ ਪੰਜਾਬ ਭਾਜਪਾ ਨੇ ਦੋਵਾਂ ਪਾਰਟੀਆਂ ਨੂੰ ਡੁੱਬਦੇ ਜਹਾਜ਼ ਦੱਸਿਆ ਹੈ। ‘ਜਗ ਬਾਣੀ’ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕਿਹਾ ਕਿ ਦੋਵੇਂ ਪਾਰਟੀਆਂ ਡੁੱਬਦੇ ਹੋਏ ਜਹਾਜ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਇਸ ਗਠਜੋੜ ਦਾ ਕੋਈ ਅਸਰ ਨਹੀਂ ਹੋਵੇਗਾ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਜਦੋਂ ਅਕਾਲੀ ਤੁਹਾਡੇ ਨਾਲ ਸਨ ਤਾਂ ਕੀ ਉਦੋਂ ਉਹ ਡੁੱਬਦਾ ਜਹਾਜ਼ ਨਹੀਂ ਸੀ ਤਾਂ ਜਵਾਬ ਵਿਚ ਉਨ੍ਹਾਂ ਕਿਹਾ ਕਿ ਭਾਜਪਾ ਭਾਈਵਾਲ ਨੂੰ ਸ਼ਕਤੀ ਦਿੰਦੀ ਸੀ ਪਰ ਅੱਜ ਅਕਾਲੀ ਦਲ ਸ਼ਕਤੀਹੀਨ ਹੋ ਗਿਆ ਹੈ।
ਇਹ ਵੀ ਪੜ੍ਹੋ : ਅਕਾਲੀ-ਬਸਪਾ ਗਠਜੋੜ ਦੌਰਾਨ ਵੱਡੀ ਖ਼ਬਰ, ਇਨ੍ਹਾਂ 20 ਸੀਟਾਂ ’ਤੇ ਚੋਣ ਲੜੇਗੀ ਬਹੁਜਨ ਸਮਾਜ ਪਾਰਟੀ
ਭਾਜਪਾ ਆਗੂ ਨੇ ਕਿਹਾ ਕਿ ਅਕਾਲੀ ਦਲ ਜਨਤਾ ਵੱਲੋਂ ਰੀਜ਼ੈਕਟ ਕੀਤੀ ਹੋਈ ਪਾਰਟੀ ਹੈ ਜਦਕਿ ਬਸਪਾ ਦਾ ਤਾਂ ਪੰਜਾਬ ’ਚ ਕੋਈ ਆਧਾਰ ਹੀ ਨਹੀਂ ਹੈ। ਅਜਿਹੇ ਵਿਚ ਦੋਵੇਂ ਹੀ ਕਮਜ਼ੋਰ ਪਾਰਟੀਆਂ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਹੋਇਆ ਗਠਜੋੜ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?