ਵਿਧਾਨ ਸਭਾ ਚੋਣਾਂ 2022 : ਅਕਾਲੀ ਦਲ-ਬਸਪਾ ਗਠਜੋੜ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਪਾਈ ਵੋਟ
Sunday, Feb 20, 2022 - 11:15 AM (IST)
 
            
            ਕਪੂਰਥਲਾ (ਰਾਜਿੰਦਰ) : ਅੱਜ ਪੂਰੇ ਪੰਜਾਬ 'ਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰੇ 8 ਵਜੇ ਤੋਂ ਪਹਿਲਾਂ ਹੀ ਲਾਈਨਾਂ 'ਚ ਲੱਗਣਗੇ ਸ਼ੁਰੂ ਹੋ ਗਏ ਸਨ। ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਅੱਜ ਇਕੋ ਪੜਾਅ ਵਿੱਚ ਵੋਟਾਂ ਪੈਣਗੀਆਂ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸੂਬੇ ਦੇ 2.14 ਕਰੋੜ ਵੋਟਰ ਕੁੱਲ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਜ਼ਿਲ੍ਹਾ ਕਪੂਰਥਲਾ ਦੀ ਗੱਲ ਕਰੀਏ ਤਾਂ ਇਥੋਂ ਦੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਆਪਣੀ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਲੋਕਾਂ ਨੂੰ ਗਠਜੋੜ ਦੇ ਹੱਕ 'ਚ ਵੋਟ ਪਾਉਣ ਲਈ ਕਿਹਾ ਤਾਂ ਕਿ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਾਈ ਜਾ ਸਕੇ।


 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            