ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਹਲਕਾ ਬਾਬਾ ਬਕਾਲਾ ਤੋਂ ਉਮੀਦਵਾਰ ਦਾ ਐਲਾਨ

Sunday, Jan 23, 2022 - 11:26 AM (IST)

ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਹਲਕਾ ਬਾਬਾ ਬਕਾਲਾ ਤੋਂ ਉਮੀਦਵਾਰ ਦਾ ਐਲਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਤਵਾਰ ਨੂੰ ਹਲਕਾ ਬਾਬਾ ਬਕਾਲਾ ਤੋਂ ਪਾਰਟੀ ਦੇ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੂੰ ਇਸ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਭਾਜਪਾ ਨੇ 4 ਰਵਾਇਤੀ ਸੀਟਾਂ 'ਤੇ ਬਦਲੇ ਉਮੀਦਵਾਰ

ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ ਕੁੱਲ 95 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਹਾਈ ਅਲਰਟ ਦੌਰਾਨ ਵਾਰਦਾਤਾਂ ਦੀ ਹੈਟ੍ਰਿਕ : ਕਰਫ਼ਿਊ 'ਚ 3 ਦਿਨਾਂ ਅੰਦਰ 3 ਵੱਡੀਆਂ ਵਾਰਦਾਤਾਂ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News