ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਲੜਨਗੇ ਚੋਣ

Tuesday, Aug 24, 2021 - 11:52 AM (IST)

ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਲੜਨਗੇ ਚੋਣ

ਗਿੱਦੜਬਾਹਾ (ਕੁਲਦੀਪ ਸਿੰਘ ਰਿਣੀ,ਚਾਵਲਾ): ‘ਗੱਲ ਪੰਜਾਬ ਦੀ’ ਤਹਿਤ ਵੱਖ-ਵੱਖ ਪਬਲਿਕ ਮੀਟਿੰਗਾਂ ਨੂੰ ਸੰਬੋਧਨ ਕਰਨ ਲਈ ਹਲਕਾ ਗਿੱਦੜਬਾਹਾ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੱਕੜ ਪੈਲੇਸ ਵਿਚ ਪਹਿਲੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਮੌਜੂਦਾ ਕਾਂਗਰਸ ਸਰਕਾਰ ਨੂੰ ਹੁਣ ਤਕ ਦੀ ਸਭ ਤੋਂ ਨਿਕੰਮੀ ਸਰਕਾਰ ਦੱਸਿਆ। ਇਸ ਮੌਕੇ ਉਨ੍ਹਾਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਡਿੰਪੀ ਢਿੱਲੋ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ’ਚ ਭੇਜਣ।

ਇਹ ਵੀ ਪੜ੍ਹੋ :  ਸ਼੍ਰੋਮਣੀ ਅਕਾਲੀ ਦਲ ਨੇ ਮਲੋਟ ਤੋਂ ਹਰਪ੍ਰੀਤ ਸਿੰਘ ਕੋਟਭਾਈ ਨੂੰ ਐਲਾਨਿਆ ਉਮੀਦਵਾਰ

PunjabKesari

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 100 ਦਿਨ 100 ਹਲਕੇ ਦੇ ਤਹਿਤ ਵੱਖ-ਵੱਖ ਹਲਕਿਆਂ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਨੇ ਸੁਖਬੀਰ ਸਿੰਘ ਬਾਦਲ ਨੂੰ ਜਲਾਲਾਬਾਦ ਤੋਂ, ਵਿਰਸਾ ਸਿੰਘ ਵਲਟੋਹਾ ਖੇਮਕਰਨ ਤੋਂ, ਅਮਰਪਾਲ ਸਿੰਘ ਬੋਨੀ ਨੂੰ ਅਜਨਾਲਾ ਤੋਂ, ਗੁਲਜ਼ਾਰ ਸਿੰਘ ਰਣੀਕੇ ਨੂੰ ਅਟਾਰੀ ਤੋਂ, ਐਨ. ਕੇ . ਸ਼ਰਮਾ ਨੂੰ ਡੇਰਾਬੱਸੀ ਤੋਂ, ਜਨਮੇਜਾ ਸਿੰਘ ਸੇਖੋਂ ਨੂੰ ਜ਼ੀਰਾ ਤੋਂ, ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਤੋਂ, ਜਗਬੀਰ ਸਿੰਘ ਬਰਾੜ ਨੂੰ ਜਲੰਧਰ ਛਾਉਣੀ, ਗੁਰੂਹਰਸਹਾਏ ਤੋਂ ਵਰਦੇਵ ਸਿੰਘ ਨੋਨੀ ਮਾਨ, ਅੰਮ੍ਰਿਤਸਰ ਨਾਰਥ ਹਲਕੇ ਤੋਂ ਅਨਿਲ ਜੋਸ਼ੀ, ਪਠਾਨਕੋਟ ਦੇ ਰਾਜ ਕੁਮਾਰ ਗੁਪਤਾ ਨੂੰ ਵੀ ਸੁਜਾਨਪੁਰ ਹਲਕੇ ਤੋਂ,ਮਲੋਟ ਹਲਕੇ ਤੋਂ ਹਰਪ੍ਰੀਤ ਸਿੰਘ ਕੋਟਭਾਈ ਨੂੰ ਉਮੀਦਵਾਰ ਐਲਾਨਿਆ ਗਿਆ ਹੈ। 

ਇਹ ਵੀ ਪੜ੍ਹੋ :  ਮੋਗਾ: ਰੱਖੜੀ ਮੌਕੇ ਮਾਂ ਨੂੰ ਮਿਲਿਆ ਅਨੋਖਾ ‘ਤੋਹਫਾ’,14 ਵਰ੍ਹੇ ਪਹਿਲਾਂ ਗੁੰਮ ਹੋਏ ਪੁੱਤਰ ਨੂੰ ਦੇਖ ਅੱਖਾਂ ’ਚੋਂ ਵਹਿ ਤੁਰੇ ਹੰਝੂ (ਤਸਵੀਰਾਂ)


author

Shyna

Content Editor

Related News