ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨ

Tuesday, Oct 19, 2021 - 11:28 AM (IST)

ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ 4 ਹੋਰ ਉਮੀਦਵਾਰ ਐਲਾਨੇ ਗਏ ਹਨ।

ਇਹ ਵੀ ਪੜ੍ਹੋ : ਮਾਛੀਵਾੜਾ ਦੇ ਪਿੰਡ 'ਚ 3 ਦਰਿੰਦਿਆਂ ਦੀ ਹਵਸ ਦਾ ਸ਼ਿਕਾਰ ਬਣੀ ਕੁੜੀ, ਨਸ਼ੀਲੀ ਚੀਜ਼ ਖੁਆ ਖੇਤਾਂ 'ਚ ਕੀਤਾ ਗੈਂਗਰੇਪ

ਸੁਖਬੀਰ ਬਾਦਲ ਨੇ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਅਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਉਮੀਦਵਾਰ ਐਲਾਨਿਆ ਹੈ। ਪਾਰਟੀ ਵੱਲੋਂ ਹੁਣ ਤੱਕ ਆਪਣੇ 74 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤੇ ਵੱਡੇ ਐਲਾਨ, BSF ਮੁੱਦੇ 'ਤੇ ਵਿਸ਼ੇਸ਼ ਇਜਲਾਸ ਸੱਦਣ ਦੀ ਆਖੀ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News