ਅਕਾਲੀ ਦਲ ਦੀ ਕੇਂਦਰ ਨੂੰ ਚਿਤਾਵਨੀ, ਕਾਂਗਰਸ ਦੀਆਂ 'ਪਾੜੋ ਤੇ ਰਾਜ ਕਰੋ' ਵਾਲੀਆਂ ਬੱਜਰ ਗਲਤੀਆਂ ਨਾ ਦੁਹਰਾਓ'

12/11/2020 9:58:44 AM

ਚੰਡੀਗੜ੍ਹ/ਅੰਮ੍ਰਿਤਸਰ (ਅਸ਼ਵਨੀ): ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਸਰਕਾਰ ਨੂੰ ਆਖਿਆ ਕਿ ਉਹ ਕੋਈ ਵੀ ਲਾਪ੍ਰਵਾਹੀ ਵਾਲਾ ਜਾਂ ਦਮਨਕਾਰੀ ਕਦਮ ਨਾ ਚੁੱਕੇ, ਜਿਸ ਨਾਲ ਕਿਸਾਨਾਂ ਦੇ ਮਨਾਂ 'ਚ ਭਾਵੁਕ ਸੱਟਾਂ ਡੂੰਘੀਆਂ ਹੋਣ ਅਤੇ ਦੇਸ਼ ਦੀ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਕਮਜ਼ੋਰ ਹੋਵੇ। ਕਾਂਗਰਸ ਦੀਆਂ ਪਾੜੋ ਤੇ ਰਾਜ ਕਰੋ ਵਾਲੀਆਂ ਬੱਜਰ ਗਲਤੀਆਂ ਨਾ ਦੁਹਰਾਓ। ਅਜਿਹਾ ਕੁਝ ਨਾ ਕਰੋ, ਜਿਸ ਨਾਲ ਕੌਮੀ ਏਕਤਾ ਕਮਜ਼ੋਰ ਹੋਵੇ ਅਤੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਹੋਵੇ, ਜੋ ਕਿ ਪੰਜਾਬੀਆਂ ਖ਼ਾਸ ਤੌਰ 'ਤੇ ਅਕਾਲੀ ਦਲ ਨੇ ਵੱਡੀਆਂ ਕੁਰਬਾਨੀਆਂ ਦੇ ਕੇ ਹਾਸਲ ਕੀਤੀ। ਇਹ ਗੱਲ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ 'ਚ ਕਹੀ ਗਈ। ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ।

ਇਹ ਵੀ ਪੜ੍ਹੋ : ਰਿਸ਼ਤੇ ਹੋਏ ਤਾਰ-ਤਾਰ: ਮਾਸੀ ਦੀ ਧੀ ਨਾਲ ਨੌਜਵਾਨ ਨੇ ਮਿਟਾਈ ਆਪਣੀ ਹਵਸ, ਹੋਈ ਗਰਭਵਤੀ

ਇਸ ਬਾਰੇ ਸੁਖਬੀਰ ਬਾਦਲ ਦੇ ਪ੍ਰਮੁੱਖ ਸਲਾਹਕਾਰ ਹਰਚਰਨ ਬੈਂਸ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਅਤੇ ਦੇਸ਼ ਦੇ ਬਾਕੀ ਹਿੱਸਿਆਂ 'ਚ ਹਰ ਕੀਮਤ 'ਤੇ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਦੀ ਰਾਖੀ ਕਰੇਗਾ ਅਤੇ ਇਨ੍ਹਾਂ ਸਿਧਾਂਤਾਂ ਦੇ ਖ਼ਿਲਾਫ਼ ਹਰ ਸਾਜ਼ਿਸ਼ ਨੂੰ ਮਾਤ ਪਾਵੇਗਾ। ਪਾਰਟੀ ਦਾ ਇਹ ਮੰਨਣਾ ਹੈ ਕਿ ਦੇਸ਼ ਸ਼ਾਂਤੀ, ਫ਼ਿਰਕੂ ਸਦਭਾਵਨਾ ਤੇ ਕੌਮੀ ਏਕਤਾ ਤੋਂ ਬਗੈਰ ਤਰੱਕੀ ਨਹੀਂ ਕਰ ਸਕਦਾ। ਬੈਂਸ ਨੇ ਕਿਹਾ ਕਿ ਮੰਦੇ ਭਾਗਾਂ ਨੂੰ ਕੁਝ ਲੋਕ ਇਸ ਸ਼ਾਂਤੀ ਤੇ ਸਦਭਾਵਨਾ ਤੋਂ ਖੁਸ਼ ਨਹੀਂ ਹਨ। ਸਰਕਾਰ ਨੂੰ ਦੇਸ਼ ਦੇ ਅੰਨਦਾਤਾ ਖਿਲਾਫ਼ ਅੜੀਅਲ ਸਟੈਂਡ ਨਾ ਲੈਣ ਲਈ ਆਖਦਿਆਂ ਅਕਾਲੀ ਦਲ ਦੇ ਮਤੇ 'ਚ ਕਿਹਾ ਗਿਆ ਕਿ ਜੇਕਰ ਸਰਕਾਰ ਪੁਰਾਣੇ ਐਕਟਾਂ ਦੀ ਹਰ ਧਾਰਾ ਬਦਲਣ ਲਈ ਤਿਆਰ ਹੈ ਤਾਂ ਫ਼ਿਰ ਉਹ ਇਨ੍ਹਾਂ ਸਾਰਿਆਂ ਨੂੰ ਖਾਰਿਜ ਕਰਨ ਵਾਸਤੇ ਤਿਆਰ ਕਿਉਂ ਨਹੀਂ ਹੈ? ਜਦੋਂ ਕਿ ਤੁਸੀਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਲਈ ਤਿਆਰ ਹੋ ਤਾਂ ਫ਼ਿਰ ਸਾਰੀਆਂ ਮੰਗਾਂ ਨਵੇਂ ਐਕਟ 'ਚ ਸ਼ਾਮਲ ਕਰ ਕੇ ਇਹ ਬਹਿਸ ਹਮੇਸ਼ਾ ਲਈ ਖ਼ਤਮ ਕਿਉਂ ਨਹੀਂ ਕਰਦੇ?

ਇਹ ਵੀ ਪੜ੍ਹੋ : ਪ੍ਰੇਮ ਸਬੰਧਾਂ ਦਾ ਖ਼ੌਫ਼ਨਾਕ ਅੰਤ, ਪ੍ਰੇਮੀ ਨੇ ਪਹਿਲਾਂ ਸਿਰ 'ਚ ਮਾਰੀਆਂ ਇੱਟਾਂ ਫ਼ਿਰ ਗਲਾ ਦਬਾਅ ਕੇ ਮਾਰ ਸੁੱਟਿਆ

ਪਾਰਟੀ ਨੇ ਦੇਸ਼ ਭਗਤ ਕਿਸਾਨਾਂ ਦੇ ਅੰਦਲਨ ਨੂੰ ਫਿਰਕੂ ਤੇ ਵੱਖਵਾਦੀ ਰੰਗਾਂ 'ਚ ਰੰਗਣ ਦੀ ਸਾਜ਼ਿਸ਼ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਅੰਦੋਲਨ ਨਾ ਸਿਰਫ਼ ਸ਼ਾਂਤੀਪੂਰਨ ਤੇ ਲੋਕਤੰਤਰੀ ਹੈ ਬਲਕਿ ਇਹ ਪੂਰੀ ਤਰ੍ਹਾਂ ਧਰਮ ਨਿਰਪੱਖ, ਰਾਸ਼ਟਰਵਾਦੀ ਅਤੇ ਦੇਸ਼ਭਗਤੀ ਭਰਿਆ ਹੈ। ਰੋਸ ਵਿਖਾਵਾ ਕਰਨ ਵਾਲਿਆਂ 'ਚੋਂ ਵੱਡੀ ਗਿਣਤੀ 'ਚ ਕਿਸਾਨਾਂ ਦੇ ਪੁੱਤਰ ਇਸ ਵੇਲੇ ਚੀਨ ਅਤੇ ਪਾਕਿਸਤਾਨ ਖ਼ਿਲਾਫ਼ ਸਰਹੱਦਾਂ ਦੀ ਰਾਖੀ ਕਰ ਰਹੇ ਹਨ। ਉਹ ਅਜਿਹੇ ਪਰਿਵਾਰਾਂ ਤੋਂ ਹਨ, ਜਿਨ੍ਹਾਂ ਨੇ ਦੇਸ਼ ਦੀ ਰਾਖੀ ਵਾਸਤੇ 1948, 1965 ਅਤੇ 1971, ਕਾਰਗਿਲ ਜੰਗ ਤੇ ਹੁਣ ਲੱਦਾਖ 'ਚ ਗਲਵਾਨ ਵਿਖੇ ਕੁਰਬਾਨੀਆਂ ਦਿੱਤੀਆਂ ਹਨ। ਮਤੇ 'ਚ ਹਿੰਦੂਆਂ ਅਤੇ ਸਿੱਖਾਂ ਅਤੇ ਕਿਸਾਨਾਂ ਤੇ ਵਪਾਰੀਆਂ ਵਿਚਾਲੇ ਵੰਡ ਪਾਉਣ ਲਈ ਡੂੰਘੀ ਸਾਜ਼ਿਸ਼ ਰਚੇ ਜਾਣ 'ਤੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਨਿਖੇਧੀ ਕੀਤੀ ਗਈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਮੁਫ਼ਤ ਡੀਜ਼ਲ ਮੁਹੱਈਆ ਕਰਵਾ ਰਿਹੈ ਅਕਾਲੀ ਦਲ

ਕੋਰ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਭਾਰਤ ਸਰਕਾਰ ਨਾਲ ਗੁਪਤ ਸਾਂਝ ਤਹਿਤ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚਦਿਆਂ ਧ੍ਰੋਹ ਕਮਾਉਣ ਵਾਲੀ ਭੂਮਿਕਾ ਦੀ ਵੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਕੇਂਦਰ 'ਚ ਸੱਤਾਧਾਰੀਆਂ ਨਾਲ ਗੁਪਤ ਮੀਟਿੰਗਾਂ ਕਰਦੇ ਰਹੇ ਅਤੇ ਉਨ੍ਹਾਂ ਦਾ ਇਕੋ ਯੋਗਦਾਨ ਇਹ ਹੈ ਕਿ ਫੁੱਟ ਪਾਉਣ ਲਈ ਉਨ੍ਹਾਂ ਪੂਰਾ ਜ਼ੋਰ ਲਗਾਇਆ। ਹੈਰਾਨੀ ਵਾਲੀ ਗੱਲ ਹੈ ਕਿ ਖੇਤੀਬਾੜੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਕੋਲ ਕੇਂਦਰ ਨੂੰ ਸਲਾਹ ਦੇਣ ਵਾਸਤੇ ਕੋਈ ਸ਼ਬਦ ਨਹੀਂ ਹੈ ਅਤੇ ਉਹ ਕਿਸਾਨਾਂ ਨੂੰ ਜ਼ਿੰਮੇਵਾਰੀ ਨਾਲ ਪੇਸ਼ ਆਉਣ ਦੀਆਂ ਨਸੀਹਤਾਂ ਦੇ ਰਹੇ ਹਨ।

ਨੋਟ— ਅਕਾਲੀ ਦਲ ਵਲੋਂ ਦਿੱਤੇ ਗਏ ਇਸ ਬਿਆਨ ਨਾਲ ਕੀ ਤੁਸੀਂ ਸਹਿਮਤ ਹੋ?

Baljeet Kaur

This news is Content Editor Baljeet Kaur