ਚੰਡੀਗੜ੍ਹ : ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸ਼ੁਰੂ
Wednesday, Jun 26, 2019 - 03:22 PM (IST)

ਚੰਡੀਗੜ੍ਹ : ਇੱਥੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਵਿਖੇ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਹਰਿਆਣਾ 'ਚ ਗਠਜੋੜ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਮੀਟਿੰਗ 'ਚ ਫਗਵਾੜਾ ਅਤੇ ਜਲਾਲਾਬਾਦ ਦੀ ਜ਼ਿਮਨੀ ਚੋਣ ਨੂੰ ਲੈ ਕੇ ਵੀ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।