ਅਕਾਲੀ ਦਲ ਨੇ 16 ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ

Monday, Jul 15, 2019 - 11:34 AM (IST)

ਅਕਾਲੀ ਦਲ ਨੇ 16 ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ 16 ਜੁਲਾਈ ਨੂੰ ਕੋਰ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਕੀਤੀ ਜਾਵੇਗੀ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਦੱਸਿਆ ਕਿ ਪਾਰਟੀ ਵਲੋਂ ਇਸ ਕੋਰ ਕਮੇਟੀ ਦੀ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਬੇਹੱਦ ਸੰਵੇਦਨਸ਼ੀਲ ਕੇਸ 'ਚ ਸੀ.ਬੀ.ਆਈ. ਵਲੋਂ ਦਾਖ਼ਲ ਕੀਤੀ ਕਲੋਜ਼ਰ ਰਿਪੋਰਟ ਦੇ ਮੁੱਦੇ ਨੂੰ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਪਹਿਲਾਂ ਹੀ ਸੀ.ਬੀ.ਆਈ. ਦੀ ਇਸ ਕਾਰਵਾਈ 'ਤੇ ਇਤਰਾਜ਼ ਪ੍ਰਗਟ ਕੀਤਾ ਜਾ ਚੁੱਕਿਆ ਹੈ। ਪਾਰਟੀ ਵਲੋਂ ਇਸ ਕੇਸ ਨੂੰ ਕਿਸੇ ਤਸੱਲੀਬਖ਼ਸ਼ ਨਤੀਜੇ 'ਤੇ ਪਹੁੰਚਾਉਣ ਸਬੰਧੀ ਚਰਚਾ ਕੀਤੀ ਜਾਵੇਗੀ।


author

Babita

Content Editor

Related News