ਚੰਡੀਗੜ੍ਹ ''ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸ਼ੁਰੂ
Friday, Jan 03, 2020 - 02:27 PM (IST)
ਚੰਡੀਗੜ੍ਹ : ਇੱਥੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋ ਰਹੀ ਹੈ, ਜਿਸ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਮੀਟਿੰਗ ਦੀ ਅਗਵਾਈ ਕਰਦਿਆਂ ਸੁਖਬੀਰ ਬਾਦਲ ਵਲੋਂ ਬੀਤੇ ਦਿਨ ਕਤਲ ਕੀਤੇ ਗਏ ਅਕਾਲੀ ਸਰਪੰਚ ਗੁਰਦੀਪ ਸਿੰਘ ਦੇ ਮਾਮਲੇ 'ਚ ਕਾਂਗਰਸ 'ਤੇ ਵਾਰ ਕਰਦਿਆਂ ਕਿਹਾ ਹੈ ਕਿ ਇਹ ਕਤਲ ਕਾਂਗਰਸ ਦੀ ਸ਼ੈਅ 'ਤੇ ਹੀ ਕੀਤਾ ਗਿਆ ਹੈ ਅਤੇ ਸੱਤਾ 'ਚ ਆਉਣ ਤੋਂ ਬਾਅਦ ਉਹ ਅਜਿਹਾ ਕਰਨ ਵਾਲੇ ਮੰਤਰੀਆਂ ਨੂੰ ਜ਼ਰੂਰ ਸਜ਼ਾ ਦੇਣਗੇ।