ਚੰਡੀਗੜ੍ਹ ''ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਅੱਜ
Saturday, Jan 11, 2020 - 11:38 AM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸ਼ਨੀਵਾਰ ਨੂੰ ਇੱਥੇ ਹੋਣ ਜਾ ਰਹੀ ਹੈ। ਇਸ ਬੈਠਕ ਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਜਾਵੇਗੀ। ਬੈਠਕ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ਸਮੇਤ ਕਈ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।