ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ
Monday, Feb 03, 2020 - 12:46 PM (IST)

ਚੰਡੀਗੜ੍ਹ : ਸ਼੍ਰੋਮਣੀ ਦਲ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸੋਮਵਾਰ ਦੁਪਹਿਰ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਕੈਪਟਨ ਸਰਕਾਰ ਦੀਆਂ ਨੀਤੀਆਂ ਖਿਲਾਫ ਰਣਨੀਤੀ ਘੜੇ ਜਾਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਹਲਫਨਾਮੇ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਚਰਚਾ ਹੈ। ਇਹ ਮੀਟਿੰਗ ਦੁਪਹਿਰ ਬਾਅਦ 3 ਵਜੇ ਰੱਖੀ ਗਈ ਹੈ।