ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ, ਹੋਣਗੀਆਂ ਅਹਿਮ ਵਿਚਾਰਾਂ

Saturday, Oct 12, 2024 - 09:31 AM (IST)

ਚੰਡੀਗੜ੍ਹ (ਅੰਕੁਰ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦੀ ਮੀਟਿੰਗ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੱਦ ਲਈ ਗਈ ਹੈ। ਇਸ ਸਬੰਧੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਮੀਟਿੰਗ 13 ਅਕਤੂਬਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਸੂਬੇ ’ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਪੁਲਸ ਵਾਲੇ ਨੇ ਪਿਓ-ਪੁੱਤ 'ਤੇ ਚਲਾਈਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ

ਕਈ ਥਾਵਾਂ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਨ ਵਾਲੇ ਕਈ ਲੋਕਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਇਸ ਵਾਰ ਹੋਣ ਵਾਲੀ ਕੋਰ ਕਮੇਟੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਆਉਣ ਵਾਲੇ ਦਿਨਾਂ ’ਚ 4 ਸੀਟਾਂ ਲਈ ਵਿਧਾਨ ਸਭਾ ਉਪ-ਚੋਣਾਂ ਹੋਣੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਕੁੱਝ ਹੋਰ ਪਿੰਡਾਂ 'ਚ ਪੰਚਾਇਤੀ ਚੋਣਾਂ 'ਤੇ ਲੱਗੀ ਰੋਕ

ਇਨ੍ਹਾਂ ਸੀਟਾਂ ’ਚ ਬਰਨਾਲਾ, ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਪੋਸਟ ’ਚ ਲਿਖਿਆ ਹੈ ਕਿ ਪੰਚਾਇਤ ਸੰਮਤੀ ਪੰਚਾਇਤੀ ਚੋਣਾਂ ਵਿਚ ਲੋਕਤੰਤਰ ਦੇ ਕਤਲ, ਝੋਨੇ ਦੀ ਖਰੀਦ ਵਿਚ ਆਏ ਵੱਡੇ ਸੰਕਟ ਅਤੇ ਸੂਬੇ ਅਤੇ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਚਰਚਾ ਕੀਤੀ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


Babita

Content Editor

Related News