ਲੁਧਿਆਣਾ ''ਚ ਵੀ ਸ਼ੁਰੂ ਹੋਈ ਜੋੜ-ਤੋੜ! ਜੇਤੂ ਕੌਂਸਲਰ ਨੇ ਬਦਲ ਲਈ ਪਾਰਟੀ

Tuesday, Dec 24, 2024 - 11:00 AM (IST)

ਲੁਧਿਆਣਾ ''ਚ ਵੀ ਸ਼ੁਰੂ ਹੋਈ ਜੋੜ-ਤੋੜ! ਜੇਤੂ ਕੌਂਸਲਰ ਨੇ ਬਦਲ ਲਈ ਪਾਰਟੀ

ਲੁਧਿਆਣਾ (ਵਿੱਕੀ): ਆਮ ਆਦਮੀ ਪਾਰਟੀ ਦਾ ਕੁਨਬਾ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਅੱਜ ਇਸ ਨੂੰ ਹੋਰ ਬਲ ਉਦੋਂ ਮਿਲਿਆ ਜਦੋਂ ਨਗਰ ਨਿਗਮ ਚੋਣਾਂ ਤੋਂ ਬਾਅਦ ਵਾਰਡ ਨੰਬਰ 20 ਦੇ ਜੇਤੂ ਅਕਾਲੀ ਦਲ ਦੇ ਕੌਂਸਲਰ ਚਤਰਵੀਰ ਸਿੰਘ ਕਮਲ ਅਰੋੜਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਪਾਰਟੀ ਵਿਚ ਸ਼ਾਮਲ ਕੀਤਾ। ਨਗਰ ਨਿਗਮ ਚੋਣਾਂ ਦੇ ਵਿਚ ਆਮ ਆਦਮੀ ਪਾਰਟੀ ਦੇ ਵੱਲੋਂ ਚੰਗਾ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਤੋਂ ਬਾਵਜੂਦ ਹੋਰ ਪਾਰਟੀਆਂ ਦੇ ਨੁਮਾਇੰਦੇ ਵੀ ਆਮ ਆਦਮੀ ਪਾਰਟੀ ਨਾਲ ਜੁੜਨਾ ਚਾਹੁੰਦੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਪੰਜਾਬ ਦਾ ਭਲਾ ਜੇਕਰ ਕੋਈ ਪਾਰਟੀ ਕਰ ਸਕਦੀ ਹੈ ਤਾਂ ਉਹ ਸਿਰਫ ਆਮ ਆਦਮੀ ਪਾਰਟੀ ਹੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਣਗੇ ਗੜ੍ਹੇ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਵਿਚ ਆਪ ਦਾ ਮੇਅਰ ਬਣਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਸਮੇਂ ਅਮਨਦੀਪ ਸਿੰਘ ਮੋਹੀ ਚੇਅਰਮੈਨ ਮਾਰਕਫੈੱਡ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ ਅਤੇ ਵਾਈਸ ਚੇਅਰਮੈਨ ਪਰਮਵੀਰ ਸਿੰਘ ਹਾਜ਼ਰ ਰਹੇ। ਦੱਸ ਦਈਏ ਕਿ ਲੁਧਿਆਣਾ ਵਿਚ ਨਗਰ ਨਿਗਮ ਦਾ ਮੇਅਰ ਬਣਾਉਣ ਦੇ ਲਈ 48 ਕੌਂਸਲਰਾਂ ਦਾ ਸਮਰਥਨ ਹੋਣਾ ਜ਼ਰੂਰੀ ਹੈ। 'ਆਪ' ਦੇ 41 ਉਮੀਦਵਾਰਾਂ ਜੇਤੂ ਰਹੇ ਹਨ, ਉੱਥੇ ਹੀ ਕਾਂਗਰਸ 30 ਕੌਂਸਲਰਾਂ ਦੇ ਨਾਲ ਦੂਜੀ ਸਭ ਤੋਂ ਵੱਡੀ ਪਾਰਟੀ ਰਹੀ, ਜਦਕਿ ਭਾਜਪਾ ਦੇ 19 ਉਮੀਦਵਾਰ ਜਿੱਤੇ ਹਨ। ਸ਼੍ਰੋਮਣੀ ਅਕਾਲੀ ਦਲ 2 ਸੀਟਾਂ 'ਤੇ ਹੀ ਜਿੱਤ ਦਰਜ ਕਰ ਸਕਿਆ ਸੀ, ਉਸ ਵਿਚੋਂ ਵੀ 1 ਕੌਂਸਲਰ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News