ਅਹਿਮ ਖ਼ਬਰ : ਅਕਾਲੀ ਦਲ ਨੇ ਕਮਲਦੀਪ ਕੌਰ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ

06/04/2022 8:33:27 PM

ਚੰਡੀਗੜ੍ਹ (ਬਿਊਰੋ) : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਸੰਸਦੀ ਜ਼ਿਮਨੀ ਚੋਣ ਲਈ ਕਮਲਦੀਪ ਕੌਰ ਰਾਜੋਆਣਾ ਨੂੰ ਸ਼੍ਰੋਮਣੀ ਅਕਾਲੀ ਦਲ-ਬਸਪਾ ਅਤੇ ਸਮੂਹ ਪੰਥਕ ਜਥੇਬੰਦੀਆਂ ਦਾ ਸਾਂਝਾ ਉਮੀਦਵਾਰ ਐਲਾਨ ਦਿੱਤਾ ਹੈ। ਉਹ ਅਕਾਲੀ ਦਲ ਦੇ ਚੋਣ ਨਿਸ਼ਾਨ 'ਤੇ ਚੋਣ ਲੜੇਗੀ ਅਤੇ 6 ਜੂਨ ਨੂੰ ਨਾਮਜ਼ਦਗੀ ਪੱਤਰ ਦਾਖਲ ਕਰੇਗੀ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੈ ਟਵੀਟ ਕਰ ਕੇ ਦਿੱਤੀ। ਜ਼ਿਕਰਯੋਗ ਹੈ ਕਿ ਕਾਫੀ ਜ਼ਿਆਦਾ ਕਸਮਕਸ਼ ਤੋਂ ਬਾਅਦ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਰਾਜੋਆਣਾ ਨਾਲ ਮੁਲਾਕਾਤ ਤੋਂ ਬਾਅਦ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜਨ ਨੂੰ ਸਹਿਮਤੀ ਦੇ ਦਿੱਤੀ ਸੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ, ਕੀਤੀ ਇਹ ਮੰਗ

PunjabKesari

ਉਨ੍ਹਾਂ ਅੱਜ ਬਾਅਦ ਦੁਪਹਿਰ ਕੇਂਦਰੀ ਜੇਲ੍ਹ ਪਟਿਆਲਾ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਬਾਅਦ ਕਿਹਾ ਸੀ ਕਿ ਉਹ ਚੋਣ ਤਾਂ ਹੀ ਲੜਨਗੇ ਜੇਕਰ ਅਕਾਲੀ ਦਲ ਉਨ੍ਹਾਂ ਨੂੰ ਟਿਕਟ ਦੇੇਵੇਗਾ। ਆਜ਼ਾਦ ਤੌਰ ’ਤੇ ਚੋਣ ਲੜਨ ਦਾ ਉਨ੍ਹਾਂ ਦਾ ਕੋਈ ਮਨ ਨਹੀਂ ਹੈ। ਇਸ ਤੋਂ ਪਹਿਲਾਂ ਸਵੇਰੇ ਅਕਾਲੀ ਦਲ ਦਾ ਇਕ ਉੱਚ ਪੱਧਰੀ ਵਫਦ, ਜਿਸ ਵਿਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਵਿਰਸਾ ਸਿੰਘ ਵਲਟੋਹਾ, ਸ਼ਰਨਜੀਤ ਸਿੰਘ ਢਿੱਲੋਂ, ਇਕਬਾਲ ਸਿੰਘ ਝੂੰਦਾਂ ਅਤੇ ਹਰੀਸ਼ ਰਾਏ ਟਾਂਡਾ ਸ਼ਾਮਲ ਸਨ, ਵੱਲੋਂ ਕਮਲਦੀਪ ਕੌਰ ਨੂੰ ਉਨ੍ਹਾਂ ਦੇ ਘਰ ਲੁਧਿਆਣਾ ਜਾ ਕੇ ਸੰਗਰੂਰ ਲੋਕ ਸਭਾ ਤੋਂ ਜ਼ਿਮਨੀ ਚੋਣ ਲੜਨ ਦੀ ਅਪੀਲ ਕੀਤੀ ਗਈ ਸੀ।

ਇਹ ਵੀ ਪੜ੍ਹੋ : ਮਜੀਠਾ ’ਚ ਦਿਨ-ਦਿਹਾੜੇ ਚੱਲੀ ਗੋਲ਼ੀ,1 ਦੀ ਮੌਤ


Manoj

Content Editor

Related News