ਗੁਰਦੁਆਰਾ ਚੋਣ ਕਮਿਸ਼ਨਰ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ, ਦਰਜ ਕਰਾਈ ਸ਼ਿਕਾਇਤ
Thursday, Jan 23, 2025 - 01:14 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਵਲੋਂ ਐੱਸ. ਜੀ. ਪੀ. ਸੀ. ਦੀਆਂ ਨਵੀਆਂ ਬਣੀਆਂ ਵੋਟਾਂ 'ਚ ਹੋਈ ਵੱਡੀ ਧਾਂਦਲੀ ਦੇ ਮੁੱਦੇ 'ਤੇ ਗੁਰਦੁਆਰਾ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਫਰਜ਼ੀ ਵੋਟਾਂ ਬਣਾਉਣ ਦੀ ਸ਼ਿਕਾਇਤ ਦਰਜ ਕਰਵਾਈ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡ 'ਚ ਦੇਖਿਆ ਗਿਆ ਸ਼ੇਰ! ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਸਿੱਖ ਧਰਮ ਦਾ ਗਿਆਨ ਹੀ ਨਹੀਂ ਹੈ, ਜੇਕਰ ਉਹ ਅੱਗੇ ਆ ਜਾਂਦੇ ਹਨ ਤਾਂ ਫਿਰ ਇਸ ਤੋਂ ਵੱਡਾ ਧੱਕਾ ਕੌਮ ਨਾਲ ਹੋਰ ਕੁੱਝ ਨਹੀਂ ਹੋ ਸਕਦਾ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰੀ ਦਖ਼ਲ-ਅੰਦਾਜ਼ੀ ਨਾਲ ਸਿੱਖ ਸੰਸਥਾਵਾਂ ਨੂੰ ਖੋਹਣ ਦੀ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ
ਉਨ੍ਹਾਂ ਕਿਹਾ ਕਿ ਜਦੋਂ ਵੋਟਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਹੋਇਆ ਸੀ, ਅਸੀਂ ਉਦੋਂ ਵੀ ਗੁਰਦੁਆਰਾ ਚੋਣ ਕਮਿਸ਼ਨਰ ਕੋਲ ਆਏ ਸੀ। ਉਦੋਂ ਸਾਡੀ ਸ਼ਿਕਾਇਤ ਸੀ ਕਿ ਅਸੀਂ ਚਾਹੁੰਦੇ ਹਾਂ ਕਿ ਸਹੀ ਵੋਟਾਂ ਰਜਿਸਟਰਡ ਹੋਣ। ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਾਸਤੇ ਤਿਆਰ ਕੀਤੀਆਂ ਵੋਟਰ ਸੂਚੀਆਂ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾਣੀ ਚਾਹੀਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8