''ਅੰਦੋਲਨ ''ਚ ਸ਼ਹੀਦ ਹੋਏ ਕਿਸਾਨਾਂ ਨੂੰ ਫ਼ੌਜੀਆਂ ਦੇ ਪਰਿਵਾਰਾਂ ਜਿੰਨਾ ਮਿਲੇ ਮੁਆਵਜ਼ਾ'': ਅਕਾਲੀ ਦਲ ਨੇ ਰੱਖੀ ਮੰਗ

Tuesday, Feb 20, 2024 - 06:14 AM (IST)

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਸ਼ੰਭੂ-ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਸੈਨਿਕਾਂ ਦੇ ਪਰਿਵਾਰਾਂ ਬਰਾਬਰ ਮੁਆਵਜ਼ੇ ਦੀ ਮੰਗ ਕਰਦਿਆਂ ਕਿਹਾ ਕਿ 'ਜੈ ਜਵਾਨ ਤੇ ਜੈ ਕਿਸਾਨ' ਦੇ ਨਾਅਰੇ ਮੁਤਾਬਕ ਅਜਿਹਾ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪੰਜਾਬ ਦੀ ਧਰਤੀ 'ਤੇ ਹਰਿਆਣਾ ਪੁਲਸ ਵੱਲੋਂ ਕਿਸਾਨਾਂ 'ਤੇ ਕੀਤੇ ਗਏ ਹਮਲੇ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਚੰਡੀਗੜ੍ਹ 'ਚ ਹੋਇਆ ਵੱਡਾ ਉਲਟਫ਼ੇਰ, 'ਆਪ' ਦੇ ਤਿੰਨ ਕੌਂਸਲਰ ਭਾਜਪਾ 'ਚ ਸ਼ਾਮਲ

ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਦੋਂ ਅਸੀਂ ਜਵਾਨਾਂ ਤੇ ਕਿਸਾਨਾਂ ਨੂੰ ਬਰਾਬਰ ਮੰਨਦੇ ਹਾਂ ਤਾਂ ਫਿਰ ਸਾਨੂੰ ਦੋਵਾਂ ਦੇ ਪਰਿਵਾਰਾਂ ਨੂੰ ਬਰਾਬਰ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਆਪਣੀ ਅੱਖਾਂ ਦੀ ਰੌਸ਼ਨੀ ਗੁਆ ਲਈ ਹੈ ਤੇ ਉਨ੍ਹਾਂ ਦੇ ਸਰੀਰ ’ਤੇ ਗੰਭੀਰ ਜ਼ਖ਼ਮ ਹਨ ਜੋ ਹਰਿਆਣਾ ਪੁਲਸ ਦੀ ਫਾਇਰਿੰਗ ਦਾ ਨਤੀਜਾ ਹਨ।

ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਪੰਜਾਬ ਦੇ ਕਿਸਾਨਾਂ ਨੂੰ ਗੰਭੀਰ ਜ਼ਖ਼ਮੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਵੇ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਢੁਕਵਾਂ ਮੁਆਵਜ਼ਾ ਮਿਲੇ ਜਿਨ੍ਹਾਂ ਨੇ ਤਾਜ਼ਾ ਅੰਦੋਲਨ ਵਿਚ ਜਾਨਾਂ ਗੁਆਈਆਂ ਹਨ।

ਇਹ ਖ਼ਬਰ ਵੀ ਪੜ੍ਹੋ - ਅੱਥਰੂ ਗੈਸ ਤੋਂ ਬਾਅਦ ਹੁਣ ਕਿਸਾਨਾਂ ਲਈ ਨਵਾਂ 'ਹਥਿਆਰ' ਲਿਆਈ ਪੁਲਸ! ਬਾਰਡਰ 'ਤੇ ਪਹੁੰਚਿਆ ਸਾਊਂਡ ਕੈਨਨ

ਹੁਣ ਤਕ ਤਿੰਨ ਕਿਸਾਨ ਗੁਣ ਚੁੱਕੇ ਹਨ ਜਾਨ

ਦੱਸ ਦਈਏ ਕਿ ਹੁਣ ਤਕ ਇਸ ਅੰਦੋਲਨ ਵਿਚ 3 ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਗੁਰਦਾਸਪੁਰ ਦੇ ਰਹਿਣ ਵਾਲੇ ਗਿਆਨ ਸਿੰਘ ਦੀ ਸ਼ੰਭੂ ਬਾਰਡਰ 'ਤੇ ਮੌਤ ਹੋ ਗਈ ਸੀ। ਉਸ ਤੋਂ ਬਾਅਦ ਪਟਿਆਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਦੀ ਖਨੌਰੀ ਬਾਰਡਰ 'ਤੇ ਧਰਨੇ ਦੌਰਾਨ ਸਿਹਤ ਵਿਗੜਨ ਮਗਰੋਂ ਮੌਤ ਹੋ ਗਈ ਸੀ। ਅੱਜ ਮੋਤੀ ਮਹਿਲ ਦੇ ਬਾਹਰ ਧਰਨੇ ਦੌਰਾਨ ਨਰਿੰਦਰ ਪਾਲ ਸਿੰਘ ਦੀ ਵੀ ਮੌਤ ਹੋ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News