'ਅਕਾਲੀ ਦਲ' ਨੂੰ ਦਿੱਲੀ 'ਚ ਰੋਸ ਮਾਰਚ ਕੱਢਣ ਦੀ ਨਹੀਂ ਮਿਲੀ ਮਨਜ਼ੂਰੀ, ਜਾਣੋ ਕੀ ਬੋਲੇ ਦਲਜੀਤ ਚੀਮਾ

Thursday, Sep 16, 2021 - 03:38 PM (IST)

ਨਵੀਂ ਦਿੱਲੀ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ 17 ਸਤੰਬਰ ਨੂੰ ਰੋਸ ਮਾਰਚ ਕੱਢੇ ਜਾਣ ਦੀ ਮਨਜ਼ੂਰੀ ਕੇਂਦਰ ਸਰਕਾਰ ਵੱਲੋਂ ਨਹੀਂ ਦਿੱਤੀ ਗਈ ਹੈ। ਇਸ ਦੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਵੱਲੋਂ ਨਿਖ਼ੇਧੀ ਕੀਤੀ ਗਈ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਸ਼ਾਂਤਮਾਈ ਰੋਸ ਮਾਰਚ ਕੱਢਿਆ ਜਾਣਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਹਾਈ ਅਲਰਟ ਮਗਰੋਂ 'ਚੰਡੀਗੜ੍ਹ' 'ਚ ਵੀ ਸਖ਼ਤੀ, ਡਰੋਨ ਉਡਾਉਣ 'ਤੇ ਰੋਕ ਸਣੇ ਇਹ ਹੁਕਮ ਜਾਰੀ

ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਸਿਰਫ ਗੁਰੂਘਰ 'ਚ ਅਰਦਾਸ ਕਰਕੇ ਸੰਸਦ ਭਵਨ ਤੱਕ ਜਾਇਆ ਜਾਣਾ ਸੀ ਅਤੇ ਕੀ ਆਜ਼ਾਦ ਦੇਸ਼ 'ਚ ਅਸੀਂ ਇਹ ਵੀ ਨਹੀਂ ਕਰ ਸਕਦੇ? ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਰੋਸ ਮਾਰਚ 17 ਸਤੰਬਰ ਨੂੰ ਜ਼ਰੂਰ ਕੱਢਿਆ ਜਾਵੇਗਾ ਅਤੇ ਕੇਂਦਰ ਸਰਕਾਰ ਨੂੰ ਇਸ ਰੋਸ ਮਾਰਚ 'ਤੇ ਅਜਿਹੀਆਂ ਪਾਬੰਦੀਆਂ ਨਹੀਂ ਲਾਉਣੀਆਂ ਚਾਹੀਦੀਆਂ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਹਾਈਕਮਾਨ ਨੂੰ ਚਿੱਠੀ ਲਿਖ ਕੇ ਕੀਤੀ ਇਹ ਮੰਗ
17 ਸਤੰਬਰ ਨੂੰ 'ਕਾਲੇ ਦਿਵਸ' ਵੱਜੋਂ ਮਨਾ ਰਿਹੈ ਅਕਾਲੀ ਦਲ
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨ ਲਾਗੂ ਹੋਣ ਦੇ ਇਕ ਸਾਲ ਪੂਰਾ ਹੋਣ 'ਤੇ 17 ਸਤੰਬਰ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਅਕਾਲੀ ਦਲ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਇਸ ਦਿਨ ਗੁਰਦੁਆਰਾ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਤੋਂ ਸੰਸਦ ਭਵਨ ਤੱਕ ਇਕ ਰੋਸ ਮਾਰਚ ਕੱਢ ਕੇ ਸੁੱਤੀ ਹੋਈ ਕੇਂਦਰ ਦੀ ਸਰਕਾਰ ਨੂੰ ਜਗਾਇਆ ਜਾਵੇਗਾ।

ਇਹ ਵੀ ਪੜ੍ਹੋ : ਮਾਝਾ 'ਚ 'ਪ੍ਰਤਾਪ ਬਾਜਵਾ' ਨੂੰ ਸ਼ਹਿ ਦੇਣ ਦਾ ਨਤੀਜਾ ਹੈ ਵਿਧਾਇਕਾਂ ਵੱਲੋਂ ਕੈਪਟਨ ਖ਼ਿਲਾਫ਼ ਸੋਨੀਆ ਨੂੰ ਲਿਖੀ ਚਿੱਠੀ

ਅਕਾਲੀ ਦਲ ਵੱਲੋਂ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੱਧ-ਚੜ੍ਹ ਇਸ ਰੋਸ ਮਾਰਚ ਲਈ ਗੁਰਦੁਆਰਾ ਰਕਾਰ ਗੰਜ ਸਾਹਿਬ ਵਿਖੇ ਪੁੱਜਣ ਦੀ ਅਪੀਲ ਕੀਤੀ ਗਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News