ਅੱਜ ਜ਼ਿਮਨੀ ਚੋਣਾਂ ਬਾਰੇ ਵੱਡਾ ਫ਼ੈਸਲਾ ਲੈ ਸਕਦੈ ਸ਼੍ਰੋਮਣੀ ਅਕਾਲੀ ਦਲ

Thursday, Oct 24, 2024 - 10:40 AM (IST)

ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਵਰਕਿੰਗ ਕਮੇਟੀ ਦੀ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਹੋਣ ਵਾਲੀ ਇਸ ਮੀਟਿੰਗ ਵਿਚ ਸਾਰੇ ਜ਼ਿਲ੍ਹਾ ਪ੍ਰਧਾਨ ਵੀ ਸ਼ਾਮਲ ਹੋਣਗੇ। ਅੱਜ ਦੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣਾਂ ਨੂੰ ਲੈ ਕੇ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। 

ਇਹ ਖ਼ਬਰ ਵੀ ਪੜ੍ਹਹੋ - ਸੁਖਬੀਰ ਬਾਦਲ ਨਾਲ ਰਿਸ਼ਤਿਆਂ 'ਤੇ ਖੁੱਲ੍ਹ ਕੇ ਬੋਲੇ ਮਨਪ੍ਰੀਤ ਬਾਦਲ, ਜਾਣੋ ਕੀ ਕਿਹਾ

ਇਹ ਮੀਟਿੰਗ ਉਸ ਸਮੇਂ ਹੋਣ ਜਾ ਰਹੀ ਹੈ, ਜਦੋਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਉਮੀਦਵਾਰ ਐਲਾਨ ਦਿੱਤੇ ਹਨ ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿੰਘ ਸਾਹਿਬਾਨ ਵੱਲੋਂ ‘ਤਨਖ਼ਾਹੀਆ’ ਕਰਾਰ ਦਿੱਤੇ ਜਾਣ ਤੋਂ ਬਾਅਦ ਹਾਲੇ ਚੋਣਾਂ ਲੜਨ ਜਾਂ ਨਾ ਲੜਨ ਸਬੰਧੀ ਵੀ ਪਾਰਟੀ ਫ਼ੈਸਲਾ ਨਹੀਂ ਲੈ ਸਕੀ। ਜੇ ਚੋਣ ਲੜਨੀ ਹੈ ਤਾਂ ਉਮੀਦਵਾਰ ਕੌਣ ਹੋਵੇਗਾ, ਇਸ ਸਬੰਧੀ ਹਾਲੇ ਕੋਈ ਵਿਚਾਰ ਨਹੀਂ ਹੋ ਸਕਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਫ਼ਿਲਮ ਇੰਡਸਟਰੀ 'ਚ ਸੋਗ ਦੀ ਲਹਿਰ, ਉੱਘੇ ਫ਼ਿਲਮ ਨਿਰਮਾਤਾ ਦਾ ਦੇਹਾਂਤ

ਨਾਮਜ਼ਦਗੀਆਂ ਲਈ ਕੱਲ੍ਹ ਤਕ ਦਾ ਸਮਾਂ

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਬਰਨਾਲਾ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ 25 ਤਾਰੀਖ਼ ਤਕ ਦਾ ਸਮਾਂ ਹੈ। ਬਾਕੀ ਮੁੱਖ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਪਰ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਵਿਚ ਕਾਫ਼ੀ ਪਿੱਛੇ ਚੱਲ ਰਿਹਾ ਹੈ। ਹੁਣ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਅੱਜ ਅਤੇ ਕੱਲ੍ਹ ਦਾ ਦਿਨ ਹੀ ਬਾਕੀ ਰਹਿ ਗਿਆ ਹੈ। ਇਸ ਲਈ ਜੇ ਸ਼੍ਰੋਮਣੀ ਅਕਾਲੀ ਦਲ ਨੇ ਇਹ ਚੋਣਾਂ ਲੜਣੀਆਂ ਹਨ ਤਾਂ ਉਸ ਨੂੰ ਛੇਤੀ ਤੋਂ ਛੇਤੀ ਉਮੀਦਵਾਰਾਂ ਬਾਰੇ ਫ਼ੈਸਲਾ ਲੈਣਾ ਪਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News