ਅਕਾਲੀ ਦਲ ਨੇ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ, ਰੋਜ਼ਾਨਾ ਰਾਸ਼ਨ ਅਤੇ ਚਾਰਾ ਭੇਜਣ ਦਾ ਐਲਾਨ

Monday, Sep 01, 2025 - 01:45 PM (IST)

ਅਕਾਲੀ ਦਲ ਨੇ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ, ਰੋਜ਼ਾਨਾ ਰਾਸ਼ਨ ਅਤੇ ਚਾਰਾ ਭੇਜਣ ਦਾ ਐਲਾਨ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਜ਼ਿਲ੍ਹਾ ਬਰਨਾਲਾ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਵੱਡੇ ਪੱਧਰ 'ਤੇ ਰਾਹਤ ਸਮੱਗਰੀ ਜਲਾਲਾਬਾਦ ਲਈ ਰਵਾਨਾ ਕੀਤੀ ਗਈ। ਇਸ ਵਿਚ ਪਸ਼ੂਆਂ ਲਈ 2 ਟਰਾਲੀਆਂ ਹਰਾ ਚਾਰਾ, ਇੱਕ ਕੈਂਟਰ ਪਾਣੀ, 3 ਗੱਡੀਆਂ ਰਾਸ਼ਨ, ਪੀ.ਪੀ.ਈ. ਕਿੱਟਾਂ ਅਤੇ ਹੋਰ ਜ਼ਰੂਰੀ ਸਮਾਨ ਸ਼ਾਮਲ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਇਨ੍ਹਾਂ ਇਲਾਕਿਆਂ 'ਚ ਅਣਮਿੱਥੇ ਸਮੇਂ ਲਈ ਬੰਦ ਰਹੇਗੀ ਬਿਜਲੀ!

ਇਸ ਮੁਹਿੰਮ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਸਤਨਾਮ ਸਿੰਘ ਰਾਹੀ, ਮੀਤ ਪ੍ਰਧਾਨ ਸੰਜੀਵ ਸ਼ੋਰੀ, ਸਾਬਕਾ ਚੇਅਰਮੈਨ ਪਲੈਨਿੰਗ ਬੋਰਡ ਰੁਪਿੰਦਰ ਸਿੰਘ ਸੰਧੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਰਣਦੀਪ ਸਿੰਘ ਢਿੱਲਵਾਂ, ਕੋਰ ਕਮੇਟੀ ਮੈਂਬਰ ਬੀਰਇੰਦਰ ਸਿੰਘ ਜ਼ੈਲਦਾਰ ਅਤੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਸਾਂਝੇ ਤੌਰ 'ਤੇ ਰਵਾਨਾ ਕੀਤਾ।

ਕੁਲਵੰਤ ਸਿੰਘ ਕਾਂਤਾ ਦੀ ਗੈਰ-ਮੌਜੂਦਗੀ ਚਰਚਾ ਵਿਚ

ਇੱਥੇ ਇਹ ਗੱਲ ਧਿਆਨ ਦੇਣ ਯੋਗ ਹੈ ਕਿ ਜਦੋਂ ਇਹ ਰਾਸ਼ਨ ਸਮੱਗਰੀ ਭੇਜੀ ਜਾ ਰਹੀ ਸੀ, ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕਾਂਤਾ ਦੀ ਗੈਰ-ਮੌਜੂਦਗੀ ਨੇ ਸਿਆਸੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ। ਕਈਆਂ ਦਾ ਕਹਿਣਾ ਸੀ ਕਿ ਇੰਨੀ ਵੱਡੀ ਮੁਹਿੰਮ ਵਿੱਚ ਉਨ੍ਹਾਂ ਦਾ ਮੌਜੂਦ ਨਾ ਹੋਣਾ ਕਈ ਸਵਾਲ ਖੜ੍ਹੇ ਕਰਦਾ ਹੈ। ਹਾਲਾਂਕਿ, ਮੌਕੇ 'ਤੇ ਮੌਜੂਦ ਆਗੂਆਂ ਨੇ ਇਸ 'ਤੇ ਕੋਈ ਟਿੱਪਣੀ ਨਹੀਂ ਕੀਤੀ ਅਤੇ ਆਪਣਾ ਧਿਆਨ ਹੜ੍ਹ ਪੀੜਤਾਂ ਦੀ ਮਦਦ 'ਤੇ ਕੇਂਦਰਿਤ ਰੱਖਿਆ।

ਰੋਜ਼ਾਨਾ ਰਾਹਤ ਭੇਜਣ ਦਾ ਐਲਾਨ

ਸਤਨਾਮ ਸਿੰਘ ਰਾਹੀ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਰਾਹਤ ਸਮੱਗਰੀ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵੱਲੋਂ ਰੋਜ਼ਾਨਾ ਇਸੇ ਤਰ੍ਹਾਂ ਸਮੱਗਰੀ ਭੇਜੀ ਜਾਇਆ ਕਰੇਗੀ ਜਦੋਂ ਤੱਕ ਸਥਿਤੀ ਆਮ ਵਾਂਗ ਨਹੀਂ ਹੋ ਜਾਂਦੀ।

ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ਇਹ ਇੰਡਸਟਰੀਜ਼ ਰਹਿਣਗੀਆਂ ਬੰਦ! ਜਾਰੀ ਹੋ ਗਏ ਹੁਕਮ

ਸੰਜੀਵ ਸ਼ੋਰੀ ਨੇ ਕਿਹਾ ਕਿ ਇਹ ਸਮਾਂ ਸਿਆਸਤ ਕਰਨ ਦਾ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਨਾਲ ਖੜ੍ਹਾ ਰਿਹਾ ਹੈ ਅਤੇ ਇਸ ਮੁਸ਼ਕਿਲ ਘੜੀ ਵਿਚ ਵੀ ਆਪਣਾ ਫਰਜ਼ ਪੂਰੀ ਇਮਾਨਦਾਰੀ ਨਾਲ ਨਿਭਾਵੇਗਾ। ਇਸ ਮੌਕੇ ਯੂਥ ਪ੍ਰਧਾਨ ਅਵਤਾਰ ਜਾਗਲ, ਬੰਟੀ ਜਵੰਦਾ, ਬੇਅੰਤ ਬਾਠ, ਭਦੌੜ ਦੇ ਸਾਰੇ ਸਰਕਲ ਪ੍ਰਧਾਨ ਰਣਧੀਰ ਸਿੰਘ ਢਿੱਲੋਂ, ਹਰਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਰਾਹਤ ਸਮੱਗਰੀ ਲੋਡ ਕਰਨ ਵਿਚ ਸਹਿਯੋਗ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News