ਬੀਬੀ ਜਗੀਰ ਕੌਰ ਦੇ ਤਲਖ਼ ਤੇਵਰ ਬਰਕਰਾਰ, ਅਕਾਲੀ ਦਲ ਨੇ ਦਿੱਤਾ ਇਕ ਹੋਰ ਮੌਕਾ

11/06/2022 6:25:06 PM

ਚੰਡੀਗੜ੍ਹ : ਪਾਰਟੀ ਖ਼ਿਲਾਫ਼ ਜਾ ਕੇ ਐੱਸ. ਜੀ. ਪੀ. ਸੀ. ਚੋਣਾਂ ਲੜਨ ਦਾ ਐਲਾਨ ਕਰਨ ਵਾਲੀ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਨੇ ਇਕ ਹੋਰ ਮੌਕਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਕਿੰਦਰ ਸਿੰਘ ਮਲੂਕਾ ਨੇ ਅੱਜ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਕ ਹੋਰ ਮੌਕਾ ਦਿੰਦਿਆਂ ਬੀਬੀ ਜਗੀਰ ਕੌਰ ਨੂੰ ਸੋਮਵਾਰ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਚ ਸਹਿਜ ਸੁਭਾਅ ਸੁਣਵਾਈ ਕਰਨ ਲਈ ਸੱਦਿਆ ਹੈ। ਮਲੂਕਾ ਨੇ ਉਨ੍ਹਾਂ ਨੂੰ ਕੱਲ 7 ਨਵੰਬਰ ਨੂੰ ਆਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਨਜ਼ਰਬੰਦ ਕੀਤੇ ਜਾਣ ’ਤੇ ਬੋਲੇ ਅੰਮ੍ਰਿਤਪਾਲ ਸਿੰਘ, ਸੁਧੀਰ ਸੂਰੀ ਦੇ ਕਾਤਲ ਸੰਦੀਪ ਸੰਨੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਬੀਬੀ ਜਗੀਰ ਕੌਰ ਨੇ ਵੀ ਦਿੱਤਾ ਜਵਾਬ

ਬੀਬੀ ਜਗੀਰ ਕੌਰ ਨੇ ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਐੱਸ. ਜੀ. ਪੀ. ਸੀ. ਨੂੰ ਅਕਾਲੀ ਦਲ ਤੋਂ ਆਜ਼ਾਦ ਕਰਵਾਉਣ ਦਾ ਹੋਕਾ ਦਿੱਤਾ ਹੈ। ਐੱਸ. ਜੀ. ਪੀ. ਸੀ. ਲਈ ਬੀਬੀ ਜਗੀਰ ਕੌਰ ਨੇ ਆਪਣਾ ਮੈਨੀਫ਼ੈਸਟੋ ਦੱਸਦੇ ਹੋਏ ਕਿਹਾ ਕਿ ਉਹ ਐੱਸ. ਜੀ. ਪੀ. ਸੀ. ਦਾ ਪੰਥਕ ਰੁਤਬਾ ਬਹਾਲ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅੱਜ ਹਾਸ਼ੀਏ ’ਤੇ ਆ ਗਿਆ ਹੈ। ਮੈਨੂੰ ਖ਼ੁਸ਼ੀ ਹੈ ਕਿ ਅਕਾਲੀ ਦਲ ਨੇ ਆਪਣਾ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਐੱਸ. ਜੀ. ਪੀ. ਸੀ. ’ਚ ਕੋਈ ਸੁਧਾਰ ਨਾ ਕੀਤਾ ਗਿਆ ਤਾਂ ਸਭ ਖ਼ਤਮ ਹੋ ਜਾਵੇਗਾ। ਮੈਨੂੰ ਸੁਧਾਰਾਂ ਨੂੰ ਲੈ ਕੇ ਸੁਝਾਅ ਦਿੱਤੇ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਮੈਂ ਐੱਸ. ਜੀ. ਪੀ. ਸੀ. ’ਚ ਸੁਧਾਰਾਂ ਨੂੰ ਲੈ ਕੇ ਵਕਾਲਤ ਕਰ ਚੁੱਕੀ ਹਾਂ ਅਤੇ ਜੇਕਰ ਮੈਨੂੰ ਮੁੜ ਤੋਂ ਸੇਵਾ ਦਾ ਮੌਕਿਆ ਮਿਲਿਆ ਤਾਂ ਕਮੇਟੀ ਨੂੰ ਆਜ਼ਾਦ ਕਰਾਵਾਂਗੀ। ਤਲਖ਼ ਤੇਵਰ ਵਿਖਾਉਂਦੇ ਹੋਏ ਬੀਬੀ ਜਗੀਰ ਕੌਰ ਨੇ ਕਿਹਾ ਕਿ ਪ੍ਰਧਾਨਗੀ ਦੀ ਚੋਣ ਕੋਈ ਵੀ ਲੜ ਸਕਦਾ ਹੈ ਅਤੇ ਉਹ ਇਹ ਚੋਣ ਜ਼ਰੂਰ ਲੜਣਗੇ। 

ਇਹ ਵੀ ਪੜ੍ਹੋ : ਸੁਧੀਰ ਸੂਰੀ ਨੂੰ ਕਤਲ ਕਰਨ ਵਾਲੇ ਸੰਦੀਪ ਸੰਨੀ ਦੀ ਅੰਮ੍ਰਿਤਪਾਲ ਸਿੰਘ ਨਾਲ ਵੀਡੀਓ ਹੋਈ ਵਾਇਰਲ

ਪਾਰਟੀ ’ਚੋਂ ਕੀਤਾ ਗਿਆ ਸੀ ਮੁਅੱਤਲ

ਦੱਸਣਯੋਗ ਹੈ ਕਿ ਲੰਘੀ 2 ਨਵੰਬਰ ਨੂੰ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਸੀ। ਬੀਬੀ ਜਗੀਰ ਕੌਰ ਖ਼ਿਲਾਫ਼ ਇਹ ਵੱਡੀ ਕਾਰਵਾਈ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਕੀਤੀ ਗਈ ਸੀ। ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ’ਚੋਂ ਮੁਅੱਤਲ ਕੀਤਾ ਸੀ। ਇਸ ਤੋਂ ਇਲਾਵਾ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਤੋਂ 48 ਘੰਟਿਆਂ ਵਿਚ ਜਵਾਬ ਮੰਗਿਆ ਸੀ। ਪਾਰਟੀ ਨੇ ਆਖਿਆ ਕਿ ਬੀਬੀ ਜਗੀਰ ਕੌਰ 48 ਘੰਟਿਆਂ ਦੌਰਾਨ ਪਾਰਟੀ ਪੱਧਰ ’ਤੇ ਆਪਣੀ ਗੱਲ ਰੱਖ ਸਕਦੇ ਹਨ। ਇਸ ਤੋਂ ਇਲਾਵਾ ਉਹ ਮੀਡੀਆ ਵਿਚ ਐੱਸ. ਜੀ. ਪੀ. ਸੀ. ਚੋਣਾਂ ਤੋਂ ਪੈਰ ਪਿਛਾਂਹ ਖਿੱਚਣ ਦਾ ਐਲਾਨ ਵੀ ਕਰਨ, ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਪਾਰਟੀ ਉਨ੍ਹਾਂ ਖ਼ਿਲਾਫ਼ ਇਸ ਤੋਂ ਸਖ਼ਤ ਕਾਰਵਾਈ ਕਰੇਗੀ।  

ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ਵਿਚ ਹੁਣ ਤਕ ਦਾ ਸਭ ਤੋਂ ਵੱਡਾ ਖ਼ੁਲਾਸਾ

ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਬੀਬੀ ਜਗੀਰ ਕੌਰ ਨੇ ਪਾਰਟੀ ਫ਼ੈਸਲੇ ਤੋਂ ਬਾਹਰ ਜਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੀਆਂ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਸੀ, ਜਿਸ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਉਨ੍ਹਾਂ ਨੂੰ ਮਨਾਉਣ ਦੇ ਯਤਨ ਵੀ ਕੀਤੇ ਪਰ ਉਨ੍ਹਾਂ ਆਪਣੇ ਫ਼ੈਸਲੇ ’ਤੇ ਕਾਇਮ ਰਹਿਣ ਦਾ ਐਲਾਨ ਕਰ ਦਿੱਤਾ ਸੀ। ਉਸ ਤੋਂ ਬਾਅਦ ਅੱਜ ਪਾਰਟੀ ਦੇ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ਦੇ ਨਾਮੀ ਹਸਪਤਾਲ ਦੀ ਨਰਸ ਦਾ ਹੋਸ਼ ਉਡਾਉਣ ਵਾਲਾ ਕਾਰਾ, ਹੁਸਨ ਦਾ ਜਾਲ ਵਿਛਾ ਕੇ ਕਰਦੀ ਸੀ ਇਹ ਕੰਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News