ਹੱਕਾਂ ’ਤੇ ਡਾਕਾ ਵੱਜਣ ’ਤੇ ਅਕਾਲੀ ਦਲ ਹਮੇਸ਼ਾ ਸਿੱਖਾਂ ਦੀ ਆਵਾਜ਼ ਬਣਿਐ : ਸਰਨਾ

Monday, Dec 25, 2023 - 06:03 PM (IST)

ਨਵੀਂ ਦਿੱਲੀ/ਜਲੰਧਰ  (ਰਾਜੂ ਅਰੋੜਾ) : ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੀ ਨੁਮਾਇੰਦਾ ਸਿਆਸੀ ਜਮਾਤ ਹੈ, ਜੋ ਕਿ ਪੂਰੀ ਦੁਨੀਆ ਵਿਚ ਵਸਦੇ ਸਿੱਖਾਂ ਦੀ ਆਵਾਜ਼ ਬੁਲੰਦ ਕਰਦੀ ਹੈ। ਜਦੋਂ ਵੀ ਕਿਤੇ ਸਿੱਖਾਂ ਦੇ ਹੱਕਾਂ ’ਤੇ ਡਾਕਾ ਵੱਜਦਾ ਹੈ ਤਾਂ ਅਕਾਲੀ ਦਲ ਹਮੇਸ਼ਾ ਸਿੱਖਾਂ ਦੀ ਆਵਾਜ਼ ਬਣਿਆ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪ੍ਰੈੱਸ ਨੂੰ ਜਾਰੀ ਇਕ ਬਿਆਨ ਰਾਹੀਂ ਕੀਤਾ। ਸਰਨਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੀ ਵਿਰਾਸਤ ’ਤੇ ਪਹਿਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਗੁਰੂ ਨਾਨਕ ਪਾਤਸ਼ਾਹ ਨਾਲ ਸੰਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਜਿਸ ਨੂੰ 1984 ਵਿਚ ਭੀੜ ਵੱਲੋਂ ਢਾਹ ਦਿੱਤਾ ਗਿਆ ਸੀ, ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਅੱਜ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਤੇ ਹੋਰ ਸੀਨੀਅਰ ਅਕਾਲੀ ਆਗੂਆਂ ’ਤੇ ਆਧਾਰਿਤ ਇਕ ਵਫ਼ਦ ਸਮੇਤ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੁਲਾਕਾਤ ਦੌਰਾਨ ਉਕਤ ਅਸਥਾਨ ਨੂੰ ਮੁੜ ਕਾਇਮ ਕਰਨ ਅਤੇ ਬਾਜ਼ਪੁਰ ਦੇ ਇਲਾਕੇ, ਜਿੱਥੇ ਵੱਡੀ ਗਿਣਤੀ ਵਿਚ ਸਿੱਖ ਕਿਸਾਨ ਆਬਾਦ ਹਨ ਅਤੇ ਜਿਨ੍ਹਾਂ ਨੇ ਆਪਣੀ ਹੱਡ-ਭੰਨਵੀਂ ਮਿਹਨਤ ਨਾਲ ਇਸ ਇਲਾਕੇ ਨੂੰ ਵਾਹੀਯੋਗ ਬਣਾਇਆ ਤੇ ਰਿਕਾਰਡ ਪੈਦਾਵਾਰ ਕੀਤੀ, ਨਾਲ ਹੋ ਰਹੀਆਂ ਵਧੀਕੀਆਂ ਬਾਰੇ ਜਾਣੂ ਕਰਵਾਇਆ।

ਇਹ ਵੀ ਪੜ੍ਹੋ : RTA ਨੇ ਹੈਵੀ ਲਾਇਸੈਂਸ ਦੇਣ ’ਚ ਕੀਤੀ ਦੇਰੀ, ਲੱਗਿਆ ਭਾਰੀ ਜੁਰਮਾਨਾ

ਸੁਖਬੀਰ ਬਾਦਲ ਨੇ ਇਸ ਦੌਰਾਨ ਉਕਤ ਮਸਲਿਆਂ ਦੇ ਹੱਲ ਬਾਰੇ ਮੁੱਖ ਮੰਤਰੀ ਧਾਮੀ ਨੂੰ ਬਣਦੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ, ਜਿਨ੍ਹਾਂ ਵੀ ਸੰਬੰਧਤ ਮਸਲਿਆਂ ਦੇ ਹੱਲ ਕਰਨ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਚੰਗਾ ਉਪਰਾਲਾ ਹੈ ਤੇ ਸੁਖਬੀਰ ਬਾਦਲ ਇਸ ਦੇ ਲਈ ਵਧਾਈ ਦੇ ਪਾਤਰ ਹਨ। ਦਿੱਲੀ ਇਕਾਈ ਦੇ ਪ੍ਰਧਾਨ ਨੇ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਸਾਰੇ ਇਕਜੁੱਟ ਹੋ ਕੇ ਅਕਾਲੀ ਦਲ ਨੂੰ ਹੋਰ ਜ਼ਿਆਦਾ ਮਜ਼ਬੂਤ ਕਰੀਏ ਤਾਂ ਜੋ ਸਿੱਖ ਹੱਕਾਂ ਦੀ ਆਵਾਜ਼ ਨੂੰ ਨਾ ਸਿਰਫ ਉਠਾਇਆ ਜਾ ਸਕੇ, ਸਗੋਂ ਉਨ੍ਹਾਂ ਦਾ ਢੁਕਵਾਂ ਹੱਲ ਵੀ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਰੁੱਖਾਂ ਦੀ ਘਾਟ ਕਾਰਨ ਲਿਆ ਵੱਡਾ ਫੈਸਲਾ, ਹੁਣ ਇਸ ਤਰ੍ਹਾਂ ਹੋਵੇਗਾ ਅੰਤਿਮ ਸੰਸਕਾਰ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Anuradha

Content Editor

Related News