ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਬੈਠਕ

Wednesday, Jun 12, 2024 - 06:38 PM (IST)

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਬੈਠਕ

ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਵੀ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਭਲਕੇ ਬਾਅਦ ਦੁਪਹਿਰ 3 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ 'ਚ ਲੋਕ ਸਭਾ ਚੋਣਾਂ ਦੇ ਨਤੀਜਿਆਂ 'ਤੇ ਚਰਚਾ ਹੋਵੇਗੀ। 

ਇਹ ਵੀ ਪੜ੍ਹੋ : ਹਰਸਿਮਰਤ ਕੌਰ ਬਾਦਲ ਦੇ ਨਾਂ 'ਤੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਚਿੱਠੀ

ਇਸ ਦੇ ਨਾਲ ਹੀ ਪਾਰਟੀ ਅੱਗੇ ਦੀ ਰਣਨੀਤੀ ਵੀ ਉਲੀਕੇਗੀ। ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਸਿਰਫ ਬਠਿੰਡਾ ਸੀਟ ਹੀ ਬਚਾ ਸਕਿਆ ਹੈ ਜਦਕਿ ਬਾਕੀ 12 ਸੀਟਾਂ 'ਤੇ ਪਾਰਟੀ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਵੀ ਵਿਚਾਰ ਚਰਚਾ ਹੋ ਸਕਦੀ ਹੈ। 

ਇਹ ਵੀ ਪੜ੍ਹੋ : ਕੰਗਨਾ ਰਣੌਤ ਦੇ ਥੱਪੜ ਮਾਰੇ ਜਾਣ ਦੇ ਮਾਮਲੇ 'ਚ ਨਵਾਂ ਮੋੜ, ਕੁਲਵਿੰਦਰ ਕੌਰ ਦਾ ਬਿਆਨ ਆਇਆ ਸਾਹਮਣੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Gurminder Singh

Content Editor

Related News