ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ

Friday, Apr 10, 2026 - 03:43 PM (IST)

ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ

ਚੰਡੀਗੜ੍ਹ/ਫਾਜ਼ਿਲਕਾ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਜ਼ਮਾਨਤ ਦੇ ਦਿੱਤੀ ਹੈ, ਜਿਸ ਮਗਰੋਂ ਹੁਣ ਉਹ ਤਕਰੀਬਨ 5 ਮਹੀਨਿਆਂ ਬਾਅਦ ਜੇਲ੍ਹ ਚੋਂ ਬਾਹਰ ਆਉਣਗੇ।

ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਫਿਰੋਜ਼ਪੁਰ ਦੇ ਸਾਬਕਾ ਸੰਸਦ ਮੈਂਬਰ ਸਵਰਗੀ ਜ਼ੋਰਾ ਸਿੰਘ ਮਾਨ ਦੇ ਪੁੱਤਰ ਹਨ। ਉਨ੍ਹਾਂ ਨੂੰ ਨਵੰਬਰ 2025 'ਚ ਫਾਜ਼ਿਲਕਾ 'ਚ ਅਕਤੂਬਰ 2024 ਦੀਆਂ ਪੰਚਾਇਤ ਚੋਣਾਂ ਦੌਰਾਨ ਹੋਈ ਝੜਪ ਅਤੇ ਗੋਲੀਬਾਰੀ ਦੀ ਘਟਨਾ ਦੇ ਸਬੰਧ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ 'ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਫਾਜ਼ਿਲਕਾ ਅਦਾਲਤ ਨੇ ਦਸੰਬਰ 'ਚ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈਕੋਰਟ ਤੋਂ ਜ਼ਮਾਨਤ ਮੰਗੀ ਸੀ। ਫਿਲਹਾਲ ਹਾਈਕੋਰਟ ਨੇ ਉਨ੍ਹਾਂ ਨੂੰ ਇਸ ਮਾਮਲੇ 'ਚ ਜ਼ਮਾਨਤ ਦੇ ਦਿੱਤੀ ਹੈ। 

ਇਹ ਵੀ ਪੜ੍ਹੋ: Punjab: ਜੰਗ ਦਾ ਮੈਦਾਨ ਬਣੇ ਖੇਤ! ਚੱਲੇ ਤੇਜ਼ਧਾਰ ਹਥਿਆਰ ਤੇ ਹੋਈ ਫਾਇਰਿੰਗ

ਜ਼ਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਦੌਰਾਨ ਜਲਾਲਾਬਾਦ ਦੇ ਪੰਚਾਇਤ ਦਫ਼ਤਰ ’ਚ ਸੱਤਾਧਿਰ ਦੀ ਧੱਕੇਸ਼ਾਹੀ ਦਾ ਵਿਰੋਧ ਕਰਨ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ’ਚ ਵਰਦੇਵ ਸਿੰਘ ਦੇ ਛੋਟੇ ਭਰਾ ਨਰਦੇਵ ਸਿੰਘ ਬੌਬੀ ਮਾਨ ਨੂੰ ਪੁਲਸ ਨੇ ਗ੍ਰਿਫਤਾਰ ਕਰ ਚੁੱਕੀ ਸੀ। ਇਨ੍ਹਾਂ ’ਤੇ ਪੰਚਾਇਤ ਦਫ਼ਤਰ ਜਲਾਲਾਬਾਦ ’ਚ ਗੋਲ਼ੀਆਂ ਚਲਾਉਣ ਦੇ ਦੋਸ਼ਾਂ ਤਹਿਤ ਧਾਰਾ 307 ਦਾ ਮਾਮਲਾ ਦਰਜ ਕੀਤਾ ਗਿਆ ਸੀ। ਦੱਸਣਯੋਗ ਇਹ ਵੀ ਹੈ ਕਿ ਇਹ ਘਟਨਾ ਅਕਤੂਬਰ 2024 ਦੀ ਹੈ, ਜਦੋਂ ਵਿਰੋਧੀ ਸਮੂਹਾਂ ਵਿਚਕਾਰ ਝੜਪ ਹਿੰਸਾ 'ਚ ਬਦਲ ਗਈ, ਜਿਸ 'ਚ ਪੱਥਰਬਾਜ਼ੀ ਅਤੇ ਗੋਲ਼ੀਬਾਰੀ ਦੇ ਇਲਜ਼ਾਮ ਵੀ ਲੱਗੇ। ਇਸ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨਦੀਪ ਸਿੰਘ ਬਰਾੜ, ਜੋਕਿ ਮੁਹੰਮਦ ਵਾਲਾ ਪਿੰਡ ਤੋਂ ਸਰਪੰਚ ਦੇ ਅਹੁਦੇ ਲਈ ਚੋਣ ਲੜ ਰਹੇ ਸਨ, ਨੂੰ ਛਾਤੀ ਵਿਚ ਗੋਲ਼ੀ ਲੱਗੀ ਸੀ। 

ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ, ਮਾਹਿਰਾਂ ਨੇ ਦਿੱਤੀ ਚਿਤਾਵਨੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News