ਅਕਾਲੀ ਦਲ ਦੇ ਲੀਗਲ ਵਿੰਗ ਨੇ ਵਕੀਲਾਂ ਦੀ ਸੁਰੱਖਿਆ ਸਬੰਧੀ ਦਿੱਤਾ ਮੰਗ ਪੱਤਰ

Tuesday, Nov 05, 2019 - 01:25 PM (IST)

ਅਕਾਲੀ ਦਲ ਦੇ ਲੀਗਲ ਵਿੰਗ ਨੇ ਵਕੀਲਾਂ ਦੀ ਸੁਰੱਖਿਆ ਸਬੰਧੀ ਦਿੱਤਾ ਮੰਗ ਪੱਤਰ

ਲੁਧਿਆਣਾ (ਨਰਿੰਦਰ) : ਲੁਧਿਆਣਾ 'ਚ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਵੱਲੋਂ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੂੰ ਪ੍ਰਧਾਨ ਮੰਤਰੀ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ ਗਿਆ, ਜਿਸ 'ਚ ਵਕੀਲਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀਆਂ ਸਹੂਲਤਾਂ ਸਬੰਧੀ ਮੰਗ ਚੁੱਕੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਲੀਗਲ ਵਿੰਗ ਦੇ ਲੁਧਿਆਣਾ ਤੋਂ ਪ੍ਰਧਾਨ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਦਿੱਲੀ ਦੀ ਤੀਸ ਹਜ਼ਾਰੀ ਕੋਰਟ 'ਚ ਜੋ ਬਰਬਰੀਕ ਐਕਟ ਦੇ ਤਹਿਤ ਪੁਲਸ ਮੁਲਾਜ਼ਮਾਂ ਨੇ ਵਕੀਲਾਂ ਦੇ ਨਾਲ ਧੱਕਾ ਕੀਤਾ ਹੈ, ਉਹ ਕਿਸੇ ਵੀ ਸੂਰਤ 'ਚ ਬਰਦਾਸ਼ਤ ਤੋਂ ਬਾਹਰ ਹੈ।

ਉਨ੍ਹਾਂ ਕਿਹਾ ਕਿ ਹੁਣ ਵਕੀਲਾਂ ਦੀ ਸੁਰੱਖਿਆ ਲਈ ਅਤੇ ਇਨਸਾਫ਼ ਲਈ ਭਾਰਤ ਸਰਕਾਰ ਨੂੰ ਅੱਗੇ ਆਉਣ ਦੀ ਲੋੜ ਹੈ। ਇਸ ਤੋਂ ਇਲਾਵਾ ਉਨ੍ਹਾਂ ਵਕੀਲਾਂ ਦੀ ਸਹੂਲਤ ਲਈ ਵੀ ਕਈ ਅਹਿਮ ਮੰਗਾਂ ਮੰਗ ਪੱਤਰ ਦੇ ਵਿੱਚ ਲਿਖੀਆਂ। ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਵਕੀਲਾਂ ਨੂੰ ਆਪਣੀਆਂ ਮੰਗਾਂ ਦੇ ਲਈ ਵਾਰ-ਵਾਰ ਧਰਨਿਆਂ 'ਤੇ ਬਹਿਣਾ ਪੈਂਦਾ ਹੈ, ਜਿਸ ਨਾਲ ਇਨਸਾਫ਼ 'ਚ ਦੇਰੀ ਹੁੰਦੀ ਹੈ ਅਤੇ ਕਰੋੜਾਂ ਰੁਪਿਆਂ ਦਾ ਨੁਕਸਾਨ ਵੀ ਹੁੰਦਾ ਹੈ।


author

Babita

Content Editor

Related News