ਅਕਾਲੀ ਦਲ ਨੇ ਵੀ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਪਰਮਿੰਦਰ ਢੀਂਡਸਾ ਨੂੰ ਨਹੀਂ ਮਿਲੀ ਜਗ੍ਹਾ
Friday, Oct 11, 2019 - 03:32 PM (IST)

ਚੰਡੀਗੜ੍ਹ (ਭੁੱਲਰ) : ਪੰਜਾਬ 'ਚ 21 ਅਕਤੂਬਰ ਨੂੰ 4 ਵਿਧਾਨਸਭਾ ਹਲਕਿਆਂ ਦਾਖਾ, ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆਂ 'ਚ ਹੋ ਰਹੀਆਂ ਚੋਣਾਂ ਦੇ ਮੁਕਾਬਲੇ ਦਿਲਚਸਪ ਬਣਦੇ ਦਿਖਾਈ ਦੇ ਰਹੇ ਹਨ। ਆਮ ਤੌਰ 'ਤੇ ਪ੍ਰਮੁੱਖ ਪਾਰਟੀਆਂ ਵੱਲੋਂ ਜ਼ਿਮਨੀ ਚੋਣਾਂ 'ਚ ਪ੍ਰਮੁੱਖ ਆਗੂਆਂ ਨੂੰ ਸਟਾਰ ਪ੍ਰਚਾਰਕਾਂ ਵਜੋਂ ਚੋਣ ਮੁਹਿੰਮ 'ਚ ਨਹੀਂ ਉਤਾਰਿਆ ਜਾਂਦਾ ਪਰ ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਸੱਤਾਧਾਰੀ ਪਾਰਟੀ ਕਾਂਗਰਸ ਅਤੇ ਵਿਰੋਧੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਲਗਭਗ ਸਾਰੇ ਪ੍ਰਮੁੱਖ ਦਿੱਗਜ ਆਗੂਆਂ ਨੂੰ ਚੋਣ ਮੁਹਿੰਮ 'ਚ ਉਤਾਰਿਆ ਜਾ ਰਿਹਾ ਹੈ।
ਦੋਵਾਂ ਪਾਰਟੀਆਂ ਨੇ ਚੋਣ ਕਮਿਸ਼ਨ ਨੂੰ ਆਪਣੇ 40-40 ਸਟਾਰ ਪ੍ਰਚਾਰਕਾਂ ਦੀਆਂ ਸੂਚੀਆਂ ਦਿੱਤੀਆਂ ਹਨ। ਕਾਂਗਰਸ ਦੀ ਸੂਚੀ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਰੇ ਕੈਬਨਿਟ ਮੰਤਰੀਆਂ, ਬਾਜਵਾ ਸਮੇਤ ਕਈ ਸਾਬਕਾ ਪ੍ਰਦੇਸ਼ ਪ੍ਰਧਾਨਾਂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਨਾਮ ਸਟਾਰ ਪ੍ਰਚਾਰਕਾਂ 'ਚ ਸ਼ਾਮਲ ਕੀਤੇ ਗਏ ਹਨ। ਦੂਜੇ ਪਾਸੇ ਅਕਾਲੀ ਦਲ ਦੀ ਸੂਚੀ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ, ਮਜੀਠੀਆ ਦੇ ਨਾਮ ਸ਼ਾਮਲ ਹਨ। ਇਸ ਸੂਚੀ ਦੀ ਜ਼ਿਕਰਯੋਗ ਗੱਲ ਹੈ ਕਿ ਰਾਜਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਬੇਟੇ ਅਤੇ ਅਕਾਲੀ ਦਲ ਵਿਧਾਇਕ ਦਲ ਦੇ ਨੇਤਾ ਪਰਮਿੰਦਰ ਸਿੰਘ ਢੀਂਡਸਾ ਤੋਂ ਇਲਾਵਾ ਸਵ. ਟਕਸਾਲੀ ਨੇਤਾ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਬੇਟੇ ਰਣਜੀਤ ਸਿੰਘ ਤਲਵੰਡੀ ਅਤੇ ਸਵ. ਸੁਰਜੀਤ ਸਿੰਘ ਬਰਨਾਲਾ ਦੇ ਬੇਟੇ ਗਗਨਜੀਤ ਸਿੰਘ ਬਰਨਾਲਾ ਦਾ ਨਾਮ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਨਹੀਂ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸਟਾਰ ਪ੍ਰਚਾਰਕ
ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਹਰਸਿਮਰਤ ਬਾਦਲ, ਬਿਕਰਮ ਮਜੀਠੀਆ, ਤੋਤਾ ਸਿੰਘ, ਬਲਵਿੰਦਰ ਸਿੰਘ ਭੂੰਦੜ, ਨਿਰਮਲ ਸਿੰਘ ਕਾਹਲੋਂ, ਚਰਨਜੀਤ ਸਿੰਘ ਅਟਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਢਿੱਲੋਂ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ, ਜਗਮੀਤ ਸਿੰਘ ਬਰਾੜ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਨਰੇਸ਼ ਗੁਜਰਾਲ, ਬਲਦੇਵ ਸਿੰਘ ਮਾਨ, ਹਰੀ ਸਿੰਘ ਜ਼ੀਰਾ, ਸੋਹਣ ਸਿੰਘ ਠੰਡਲ, ਹਰਮੀਤ ਸਿੰਘ ਸੰਧੂ, ਪਵਨ ਕੁਮਾਰ ਟੀਨੂੰ, ਹੀਰਾ ਸਿੰਘ ਗਾਬੜੀਆ, ਹਰੀਸ਼ ਢਾਂਡਾ, ਪਰਮਜੀਤ ਕੌਰ ਗੁਲਸ਼ਨ, ਲਖਬੀਰ ਸਿੰਘ ਲੋਧੀਨੰਗਲ, ਗੁਰਬਚਨ ਸਿੰਘ ਬੱਬੇਹਾਲੀ, ਮਨਜਿੰਦਰ ਸਿੰਘ ਸਿਰਸਾ, ਸੰਤਾ ਸਿੰਘ ਉਮੈਦਪੁਰ, ਵਿਰਸਾ ਸਿੰਘ ਵਲਟੋਹਾ, ਸਰੂਪ ਚੰਦ ਸਿੰਗਲਾ, ਚਰਨਜੀਤ ਸਿੰਘ ਬਰਾੜ, ਰੋਜੀ ਬਰਕੰਦੀ, ਇਕਬਾਲ ਸਿੰਘ ਝੂੰਦਾ, ਗੁਰਪ੍ਰਤਾਪ ਸਿੰਘ ਵਡਾਲਾ, ਵੀਰ ਸਿੰਘ ਲੋਪੋਕੇ।
ਕਾਂਗਰਸ ਦੇ ਸਟਾਰ ਪ੍ਰਚਾਰਕ
ਆਸ਼ਾ ਕੁਮਾਰੀ, ਕੈਪਟਨ ਅਮਰਿੰਦਰ ਸਿੰਘ, ਅੰਬਿਕਾ ਸੋਨੀ, ਸੁਨੀਲ ਜਾਖੜ, ਰਜਿੰਦਰ ਕੌਰ ਭੱਠਲ, ਕੇ. ਐੱਲ. ਸ਼ਰਮਾ, ਕੁਲਜੀਤ ਨਾਗਰਾ, ਗੁਰਕੀਰਤ ਕੋਟਲੀ, ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋ, ਮਹਿੰਦਰ ਸਿੰਘ ਕੇ. ਪੀ., ਪਰਨੀਤ ਕੌਰ, ਮਨੀਸ਼ ਤਿਵਾੜੀ, ਲਾਲ ਸਿੰਘ, ਮਨਪ੍ਰੀਤ ਬਾਦਲ, ਸਾਧੂ ਸਿੰਘ ਧਰਮਸੌਤ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖ ਸਰਕਾਰੀਆ, ਗੁਰਪ੍ਰੀਤ ਕਾਂਗੜ, ਵਿਜੇਇੰਦਰ ਸਿੰਗਲਾ, ਸੁੰਦਰ ਸ਼ਾਮ ਅਰੋੜਾ, ਬਲਬੀਰ ਸਿੱਧੂ, ਅਰੁਣਾ ਚੌਧਰੀ, ਰਜ਼ੀਆ ਸੁਲਤਾਨਾ, ਨਵਜੋਤ ਸਿੰਘ ਸਿੱਧੂ, ਚੌਧਰੀ ਸੰਤੋਖ ਸਿੰਘ, ਗੁਰਜੀਤ ਸਿੰਘ ਔਜਲਾ, ਰਵਨੀਤ ਬਿੱਟੂ, ਮੁਹੰਮਦ ਸਦੀਕ, ਅਮਰ ਸਿੰਘ, ਜਸਬੀਰ ਡਿੰਪਾ, ਰਾਜਾ ਵੜਿੰਗ, ਸੰਗਤ ਸਿੰਘ ਗਿਲਜੀਆਂ, ਕੁਸ਼ਲਦੀਪ ਢਿੱਲੋਂ, ਇੰਦਰਬੀਰ ਬੁਲਾਰੀਆ, ਤਰਸੇਮ ਡੀ. ਸੀ.।