ਲੁਧਿਆਣਾ : ਅਕਾਲੀ ਦਲ ਤੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ 'ਚ ਝੜਪ
Friday, Apr 26, 2019 - 01:26 PM (IST)
ਲੁਧਿਆਣਾ (ਨਰਿੰਦਰ) : ਅੱਜ ਲੁਧਿਆਣਾ 'ਚ ਮਾਹੌਲ ਉਸ ਸਮੇਂ ਭੱਖ ਗਿਆ ਜਦੋਂ ਅਕਾਲੀ ਦਲ ਅਤੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ 'ਚ ਝੜਪ ਹੋ ਗਈ। ਦੱਸ ਦਈਏ ਕਿ ਜਦੋਂ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਅਤੇ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਗਰੇਵਾਲ ਨਾਮੀਨੇਸ਼ਨ ਭਰਨ ਪੁੱਜੇ ਤਾਂ ਡੀ. ਸੀ. ਦਫਤਰ ਦੇ ਬਾਹਰ ਦੋਵੇਂ ਪਾਰਟੀਆਂ ਦੇ ਵਰਕਰ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਦੋਹਾਂ ਪਾਰਟੀਆਂ ਦੇ ਵਰਕਰਾਂ ਨੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਗੱਲ ਵਧਦੀ-ਵਧਦੀ ਹੱਥੋਪਾਈ ਤੱਕ ਪਹੁੰਚ ਗਈ। ਮੌਕੇ 'ਤੇ ਪੁੱਜੀ ਪੁਲਸ ਫੋਰਸ ਨੇ ਹਾਲਾਤ ਨੂੰ ਕਾਬੂ 'ਚ ਕੀਤਾ।