ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦੇ ਅਪਰਾਧਿਕ ਮਾਮਲਿਆਂ ਸਬੰਧੀ ਜਾਣਕਾਰੀ ਕੀਤੀ ਜਨਤਕ

Thursday, Apr 25, 2024 - 12:17 PM (IST)

ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦੇ ਅਪਰਾਧਿਕ ਮਾਮਲਿਆਂ ਸਬੰਧੀ ਜਾਣਕਾਰੀ ਕੀਤੀ ਜਨਤਕ

ਚੰਡੀਗੜ੍ਹ (ਮਨਜੋਤ ਸਿੰਘ) : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣ ਲਈ ਐਲਾਨੇ ਆਪਣੇ 2 ਹੋਰ ਉਮੀਦਵਾਰਾਂ ਦੇ ਅਪਰਾਧਿਕ ਮਾਮਲਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਸਬੰਧੀ ਸ੍ਰੋਮਣੀ ਅਕਾਲੀ ਦਲ ਨੇ ਆਪਣੇ ਫੇਸਬੁੱਕ ਪੇਜ ’ਤੇ ਜਾਣਕਾਰੀ ਜਨਤਕ ਕੀਤੀ ਹੈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ DC ਨੇ ਅਧਿਕਾਰੀਆਂ ਨੂੰ ਜਾਰੀ ਕੀਤੇ ਹੁਕਮ, ਪੜ੍ਹੋ ਪੂਰੀ ਖ਼ਬਰ

ਜਿਸ 'ਚ ਫਿਰੋਜ਼ਪੁਰ ਤੋਂ ਉਮੀਦਵਾਰ ਨਰਦੇਵ ਸਿੰਘ ਅਤੇ ਲੁਧਿਆਣਾ ਤੋਂ ਉਮੀਦਵਾਰ ਰਣਜੀਤ ਸਿੰਘ ਢਿਲੋਂ ਦਾ ਨਾਮ ਆਪਣੇ ਫੇਸਬੁੱਕ ਪੇਜ ਤੋਂ ਦਰਸਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਲੋਕ ਸਭਾ ਉਮੀਦਵਾਰਾਂ ਡਾ. ਦਲਜੀਤ ਸਿੰਘ ਚੀਮਾ, ਅਨਿਲ ਜੋਸ਼ੀ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਐੱਨ. ਕੇ. ਸ਼ਰਮਾ ਦੇ ਅਪਾਰਧਿਕ ਮਾਮਲਿਆਂ ਸਬੰਧੀ ਜਾਣਕਾਰੀ ਆਪਣੇ ਫੇਸਬੁੱਕ ਪੇਜ ’ਤੇ ਸਾਂਝਾ ਕੀਤਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਜਾਰੀ ਹੋਈ ਚਿਤਾਵਨੀ, ਮੌਸਮ ਵਿਭਾਗ ਨੇ ਕਿਸਾਨਾਂ ਨੂੰ ਵੀ ਕੀਤਾ ਅਲਰਟ

ਚੋਣ ਕਮਿਸ਼ਨ ਦੀਆਂ ਗਾਈਡਲਾਈਨ ਮੁਤਾਬਕ ਉਮੀਦਵਾਰਾਂ ਨੂੰ ਆਪਣੇ ਕਿਸੇ ਵੀ ਤਰ੍ਹਾਂ ਦੇ ਅਪਾਰਿਧਕ ਰਿਕਾਰਡ ਬਾਰੇ ਜਾਣਕਾਰੀ ਦੇਣਾ ਲਾਜ਼ਮੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News