ਪੰਜਾਬ ਦੀ ਸਿਆਸਤ ''ਚ ਵੱਡੀ ਹਲਚਲ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੇ ਕਰ ''ਤਾ ਵੱਡਾ ਐਲਾਨ

Thursday, Feb 12, 2026 - 02:42 PM (IST)

ਪੰਜਾਬ ਦੀ ਸਿਆਸਤ ''ਚ ਵੱਡੀ ਹਲਚਲ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੇ ਕਰ ''ਤਾ ਵੱਡਾ ਐਲਾਨ

ਚੰਡੀਗੜ੍ਹ/ਪਟਿਆਲਾ (ਪਰਮੀਤ) : ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਨੇ ਵੱਡਾ ਕਦਮ ਚੁੱਕਦਿਆਂ ਸੂਬੇ ਭਰ ਵਿਚ 40 ਰੈਲੀਆਂ ਕਰਨ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਪਾਰਟੀ ਬੁਲਾਰੇ ਅਤੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ 'ਪੰਜਾਬ ਬਚਾਓ, ਸੁਖਬੀਰ ਸਿੰਘ ਬਾਦਲ ਲਿਆਓ’ ਮੁਹਿੰਮ ਤਹਿਤ ਵਿਸਾਖੀ ਤੱਕ 40 ਰੈਲੀਆਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਭਾਜਪਾ

ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 17 ਫਰਵਰੀ ਨੂੰ ਕਾਦੀਆਂ ਵਿਚ ਪਹਿਲੀ ਰੈਲੀ ਹੋਵੇਗੀ। ਉਨ੍ਹਾਂ ਦੱਸਿਆ ਕਿ 30 ਮਾਰਚ ਤੱਕ 28 ਰੈਲੀਆਂ ਦਾ ਪ੍ਰੋਗਰਾਮ ਜਾਰੀ ਕੀਤਾ ਜਾ ਰਿਹਾ ਹੈ ਅਤੇ 13 ਅਪ੍ਰੈਲ ਵਿਸਾਖੀ ਤੱਕ 40 ਹਲਕਿਆਂ ਵਿਚ ਰੈਲੀਆਂ ਮੁਕੰਮਲ ਕਰ ਲਈਆਂ ਜਾਣਗੀਆਂ। ਇਨ੍ਹਾਂ ਵਿਚ ਪੰਜਾਬ ਦੇ ਭੱਖਦੇ ਮਸਲਿਆਂ ’ਤੇ ਚਰਚਾ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਵੱਡਾ ਹਾਈਵੇ ਹੋ ਗਿਆ ਜਾਮ ! ਲੱਗ ਗਈਆਂ ਲੰਬੀਆਂ ਲਾਈਨਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News