ਮਾਝੇ ’ਚ ਅਕਾਲੀ ਦਲ ਨੂੰ ਲੱਗਾ ਸਕਦੈ ਵੱਡਾ ਝਟਕਾ, ਇਸ ਵੱਡੇ ਆਗੂ ਦੇ ਭਾਜਪਾ ’ਚ ਜਾਣ ਦੀ ਚਰਚਾ ਜ਼ੋਰਾਂ ’ਤੇ
Sunday, Aug 13, 2023 - 06:43 PM (IST)
ਅੰਮ੍ਰਿਤਸਰ (ਛੀਨਾ) : ਮਾਝੇ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਆਉਣ ਵਾਲੇ ਚੰਦ ਦਿਨਾਂ ’ਚ ਵੱਡਾ ਝਟਕਾ ਲੱਗ ਸਕਦਾ ਹੈ ਕਿਉਂਕਿ ਇਕ ਧੜੱਲੇਦਾਰ ਲੀਡਰ ਦੇ ਭਾਜਪਾ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ਜ਼ੋਰਾਂ ’ਤੇ ਹਨ। ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਾਸਮਖਾਸ ਮੰਨੇ ਜਾਂਦੇ ਸਾਥੀ ਉਕਤ ਲੀਡਰ ਜੋ ਕਿ ਆਪਣੀ ਹਰੇਕ ਗੱਲ ਨੂੰ ਬੇਬਾਕੀ ਨਾਲ ਕਰਦਾ ਹੈ ਵਲੋਂ ਪਿਛਲੇ ਕੁਝ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਦੇ ਕੁਝ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾ ਕੇ ਪਾਰਟੀ ਹਾਈਕਮਾਨ ਦੇ ਧਿਆਨ ’ਚ ਲਿਆਂਦਾ ਜਾ ਰਿਹਾ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਨ੍ਹਾਂ ਮੁੱਦਿਆਂ ਨੂੰ ਅਣਗੌਲਿਆਂ ਕੀਤੇ ਜਾਣ ਨਾਲ ਹੁਣ ਉਕਤ ਲੀਡਰ ਨੇ ਪਾਰਟੀ ਨੂੰ ਅਲਵਿਦਾ ਹੀ ਕਹਿਣ ਦਾ ਪੱਕਾ ਮੰਨ ਬਣਾ ਲਿਆ ਹੈ।
ਇਹ ਵੀ ਪੜ੍ਹੋ : ਇਨ੍ਹਾਂ ਅਧਿਆਪਕਾਂ ਲਈ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਕੀਤਾ ਇਹ ਐਲਾਨ
ਪੰਜਾਬ ਦੀ ਸਿਆਸਤ ’ਚ ਪਹਿਲਾਂ ਹੀ ਹਾਸ਼ੀਏ ’ਤੇ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਸ ਤਰ੍ਹਾਂ ਪਿਛਲੇ ਕੁਝ ਸਮੇਂ ਤੋਂ ਇਕ-ਇਕ ਕਰਕੇ ਸੀਨੀਅਰ ਲੀਡਰ ਛੱਡਦੇ ਜਾ ਰਹੇ ਹਨ ਉਹ ਵੀ ਅਕਾਲੀ ਦਲ ਦੇ ਆਉਣ ਵਾਲੇ ਸਮੇਂ ਲਈ ਕੋਈ ਚੰਗੇ ਸੰਕੇਤ ਨਹੀਂ ਮੰਨੇ ਜਾ ਸਕਦੇ। ਇਸ ਸਬੰਧ ’ਚ ਅਕਾਲੀ ਦਲ ਦੇ ਕੁਝ ਸੀਨੀਅਰ ਲੀਡਰਾਂ ਨੇ ਅਖਬਾਰ ’ਚ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਆਖਿਆ ਕਿ ਜੇਕਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਵੱਖ-ਵੱਖ ਅਹੁਦੇਦਾਰ ਬਦਲੇ ਜਾ ਸਕਦੇ ਹਨ ਤਾਂ ਫਿਰ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਦੇ ਐਡੀਸ਼ਨਲ ਸਕੱਤਰ ਡਾ. ਏ. ਪੀ. ਸਿੰਘ ਜਿਸ ਨੂੰ ਲੈ ਕੇ ਅਕਾਲੀ ਦਲ ਦੇ ਕੁਝ ਲੀਡਰ ਵੀ ਅੰਦਰਖਾਤੇ ਕਾਫੀ ਖਫ਼ਾ ਹਨ, ਉਨ੍ਹਾਂ ਨੂੰ ਕਿਉਂ ਨਹੀਂ ਹਾਈਕਮਾਨ ਬਦਲ ਰਹੀ।
ਇਹ ਵੀ ਪੜ੍ਹੋ : ਲੱਖਾਂ ਰੁਪਿਆ ਖਰਚ ਕੇ ਕੈਨੇਡਾ ਭੇਜੀ ਨੂੰਹ ਨੇ ਚਾੜ੍ਹ ਦਿੱਤਾ ਚੰਨ, ਸੋਚਿਆ ਨਹੀਂ ਸੀ ਹੋਵੇਗਾ ਇਹ ਕੁੱਝ
ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ’ਚ ਹੋਣ ਵਾਲੀਆ ਚੋਣਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ’ਤੇ ਬਾਦਲ ਪਰਿਵਾਰ ਤੋਂ ਇਲਾਵਾ ਕੋਈ ਹੋਰ ਧੜਾ ਕਾਬਜ਼ ਹੋ ਜਾਂਦਾ ਹੈ ਤਾਂ ਸ਼੍ਰੋਮਣੀ ਕਮੇਟੀ ਸਮੇਤ ਵੱਲਾ ਹਸਪਤਾਲ ਦੇ ਸਾਰੇ ਹੀ ਅਧਿਕਾਰੀ ਅਤੇ ਮੁਲਾਜ਼ਮ ਵੀ ਉਨ੍ਹਾਂ ਦਾ ਹੀ ਹੁਕਮ ਵਜਾਉਣਗੇ ਪਰ ਉਦੋਂ ਤੱਕ ਸ਼੍ਰੋਮਣੀ ਅਕਾਲੀ ਦਲ ਹਾਈਕਮਾਨ ਦੀ ਚੁੱਪ ਕਾਰਨ ਪਾਰਟੀ ਦਾ ਜਿਹੜਾ ਵੱਡੇ ਪੱਧਰ ’ਤੇ ਨੁਕਸਾਨ ਹੋ ਚੁੱਕਾ ਹੋਵੇਗਾ ਸ਼ਾਇਦ ਉਸ ਦੀ ਭਰਪਾਈ ਕਰਨੀ ਬਹੁਤ ਹੀ ਅੋਖੀ ਹੋਵੇਗੀ।
ਇਹ ਵੀ ਪੜ੍ਹੋ : ਚਾਵਾਂ ਨਾਲ ਕਰਵਾਏ ਵਿਆਹ ਦੇ ਖੇਰੂੰ-ਖੇਰੂੰ ਹੋਏ ਸੁਫ਼ਨੇ, ਸਾਹਮਣੇ ਆਏ ਪਤਨੀ ਦੇ ਸੱਚ ਨੇ ਪੈਰਾਂ ਹੇਠੋਂ ਖਿਸਕਾਈ ਜ਼ਮੀਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8