ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਭਲਕੇ 3 ਵਜੇ, ਸੁਖਬੀਰ ਬਾਦਲ ਕਰਨਗੇ ਅਗਵਾਈ

05/02/2022 3:35:54 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਗਲਵਾਰ ਦੁਪਹਿਰ ਨੂੰ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਚ ਦੁਪਹਿਰ 3 ਵਜੇ ਚੰਡੀਗੜ੍ਹ ਵਿਖੇ ਹੋਵੇਗੀ। 

ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ, ਆਰੀ ਨਾਲ ਨੌਜਵਾਨ ਦਾ ਗਲਾ ਵੱਢਿਆ, ਫਿਰ ਟੋਟੋ-ਟੋਟੇ ਕਰਕੇ ਗੰਦੇ ਨਾਲੇ 'ਚ ਸੁੱਟੀ ਲਾਸ਼

ਕੋਰ ਕਮੇਟੀ ਵੱਲੋਂ ਮੀਟਿੰਗ ਦੌਰਾਨ ਸਿੱਖ ਕੈਦੀਆਂ ਦੀ ਰਿਹਾਈ ਦੇ ਮੁੱਦੇ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ 'ਚ ਬਿਜਲੀ ਸੰਕਟ, ਅਮਨ-ਕਾਨੂੰਨ ਦੀ ਅਸਫ਼ਲਤਾ ਅਤੇ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵੀ ਚਰਚਾ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ 'ਚ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ, ਮਾਨ ਸਰਕਾਰ ਅੱਜ ਲੈ ਸਕਦੀ ਹੈ ਫ਼ੈਸਲਾ

ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita