ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ, ਭਵਿੱਖ ਦੀ ਰਣਨੀਤੀ 'ਤੇ ਹੋਵੇਗੀ ਚਰਚਾ
Thursday, Feb 05, 2026 - 10:09 AM (IST)
ਚੰਡੀਗੜ੍ਹ (ਅੰਕੁਰ) : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 5 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਬੁਲਾਈ ਹੈ।
ਇਹ ਵੀ ਪੜ੍ਹੋ : ਮੋਹਾਲੀ SSP ਦਫ਼ਤਰ ਮੂਹਰੇ ਹੋਏ ਕਤਲ ਮਾਮਲੇ 'ਚ ਵੱਡੀ ਖ਼ਬਰ, ਗੋਲੀਆਂ ਨਾਲ ਭੁੰਨ੍ਹਿਆ ਸੀ ਬੰਦਾ
ਇਸ ਮੌਕੇ ਸੂਬੇ ਦੀ ਮੌਜੂਦਾ ਰਾਜਨੀਤਕ ਸਥਿਤੀ ’ਤੇ ਚਰਚਾ ਕੀਤੀ ਜਾਵੇਗੀ ਅਤੇ ਪਾਰਟੀ ਦੀ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਸਾਬਕਾ ਮੰਤਰੀ ਤੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਜੇਲ ’ਚੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਵਾਰ ਪਾਰਟੀ ਦੀ ਮਹੱਤਵਪੂਰਨ ਬੈਠਕ ਹੋਣ ਜਾ ਰਹੀ ਹੈ, ਇਸ ਲਈ ਇਸ ਮੀਟਿੰਗ ਨੂੰ ਕਾਫ਼ੀ ਮਹੱਤਵਪੂਰਨ ਸਮਝਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
