ਸੁਖਬੀਰ-ਹਰਸਿਮਰਤ ਦੀ ਵਾਇਰਲ ਵੀਡੀਓ ਖਿਲਾਫ ਡਟੇ ਅਕਾਲੀ, ਸੌਂਪਿਆਂ ਮੰਗ ਪੱਤਰ

Thursday, Feb 27, 2020 - 04:28 PM (IST)

ਸੁਖਬੀਰ-ਹਰਸਿਮਰਤ ਦੀ ਵਾਇਰਲ ਵੀਡੀਓ ਖਿਲਾਫ ਡਟੇ ਅਕਾਲੀ, ਸੌਂਪਿਆਂ ਮੰਗ ਪੱਤਰ

ਲੁਧਿਆਣਾ (ਨਰਿੰਦਰ) : ਲੁਧਿਆਣਾ 'ਚ ਵੀਰਵਾਰ ਨੂੰ ਅਕਾਲੀ ਦਲ ਵਲੋਂ ਪੁਲਸ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ, ਜਿਸ 'ਚ ਫਿਰੋਜ਼ਪੁਰ ਦੇ ਪਿੰਡ ਘੱਲ ਕਲਾਂ ਦੇ ਰਹਿਣ ਵਾਲੇ ਐੱਸ. ਐੱਚ. ਓ. ਜਗਤਾਰ ਸੰਧੂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਅਸਲ 'ਚ ਐੱਸ. ਐੱਚ. ਓ. ਵਲੋਂ ਆਪਣੇ ਫੇਸਬੁੱਕ ਪੇਜ਼ 'ਤੇ ਇਕ ਵੀਡੀਓ ਕਲਿੱਪ ਸ਼ੇਅਰ ਕੀਤੀ ਗਈ ਹੈ, ਜਿਸ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਆਵਾਜ਼ ਨੂੰ ਡੱਬ ਕੀਤਾ ਗਿਆ ਹੈ।

ਸੋਸ਼ਲ ਮੀਡੀਆ 'ਤੇ ਇਸ ਵੀਡੀਓ ਨੂੰ ਵਾਇਰਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅਕਾਲੀ ਦਲ ਦੇ ਵਫਦ ਨੇ ਸਖਤ ਨੋਟਿਸ ਲੈਂਦਿਆਂ ਪੁਲਸ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਯੂਥ ਅਕਾਲੀ ਦਲ ਦੇ ਲੁਧਿਆਣਾ ਤੋਂ ਜ਼ਿਲਾ ਪ੍ਰਧਾਨ ਗੁਰਦੀਪ ਗੋਸ਼ਾ ਨੇ ਕਿਹਾ ਕਿ ਕੁਝ ਪੁਲਸ ਅਫਸਰ ਆਪਣੇ ਕਾਂਗਰਸੀ ਆਕਾਵਾਂ ਨੂੰ ਖੁਸ਼ ਕਰਨ ਲਈ ਅਜਿਹੀ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਰਹੇ ਹਨ, ਜੋ ਕਿ ਸਰਾਸਰ ਗਲਤ ਹੈ ਅਤੇ ਅਜਿਹੇ ਅਫਸਰਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।


author

Babita

Content Editor

Related News