ਅਕਾਲੀ ਦਲ ਨੂੰ ਵੱਡਾ ਝਟਕਾ, ਮੌਜੂਦਾ ਵਿਧਾਇਕ ਆਮ ਆਦਮੀ ਪਾਰਟੀ ਵਿਚ ਸ਼ਾਮਲ

Wednesday, Aug 14, 2024 - 06:25 PM (IST)

ਚੰਡੀਗੜ੍ਹ : ਅਕਾਲੀ ਦਲ ਨੂੰ ਇਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਬੰਗਾ ਤੋਂ ਪਾਰਟੀ ਦੇ ਮੌਜੂਦਾ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਡਾ. ਸੁੱਖੀ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਡਾ. ਸੁੱਖੀ ਅਕਾਲੀ ਦਲ ਦੀ ਟਿਕਟ 'ਤੇ ਜਲੰਧਰ ਤੋਂ ਲੋਕ ਸਭਾ ਸੀਟ ਵੀ ਲੜੇ ਸਨ, ਜਿਸ ਵਿਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਡਾ. ਸੁੱਖੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਆਗੂਆਂ ਵਿਚੋਂ ਸਨ। ਅਕਾਲੀ ਦਲ ਕੋਲ ਸਿਰਫ ਤਿੰਨ ਹੀ ਵਿਧਾਇਕ ਸਨ, ਜਿਨ੍ਹਾਂ ਵਿਚੋਂ ਬੰਗਾ ਤੋਂ ਵਿਧਾਇਕ ਡਾ. ਸੁੱਖੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ, ਹਾਲ ਦੀ ਘੜੀ ‘ਚ ਸ਼੍ਰੋਮਣੀ ਅਕਾਲੀ ਦਲ ਕੋਲ ਪੰਜਾਬ ਵਿਚ ਸਿਰਫ ਦੋ ਵਿਧਾਇਕ ਹੀ ਰਹਿ ਗਏ ਹਨ। ਜਿਨ੍ਹਾਂ ਵਿਚ ਮੁੱਲਾਂਪੁਰ ਦਾਖਾ ਤੋਂ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਮਜੀਠਾ ਤੋਂ ਗਨੀਵ ਕੌਰ ਮਜੀਠੀਆ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਕੀ ਕਿਹਾ ਮੁੱਖ ਮੰਤਰੀ ਭਗਵੰਤ ਮਾਨ

ਡਾ. ਸੁਖਵਿੰਦਰ ਸੁੱਖੀ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਡਾ. ਸੁਖੀ 'ਤੇ ਇਕ ਵੀ ਦਾਗ ਨਹੀਂ ਹੈ, ਇਹੋ ਜਿਹੇ ਚਿੱਕੜ ਵਾਲੇ ਮਾਹੌਲ ਵਿਚ ਦਾਮਨ ਸਾਫ ਰੱਖਣਾ ਬਹੁਤ ਵੱਡੀ ਗੱਲ ਹੈ।  ਮਾਨ ਨੇ ਕਿਹਾ ਕਿ ਡਾ. ਸੁਖੀ ਨੇ ਅੱਜ ਤਕ ਸਿਰਫ ਲੋਕਾਂ ਦੀ ਗੱਲ ਕੀਤੀ ਹੈ, ਵਿਧਾਨ ਸਭਾ ਵਿਚ ਵੀ ਉਹ ਸਿਰਫ ਲੋਕਾਂ ਦੇ ਮੁੱਦੇ ਹੀ ਰੱਖਦੇ ਰਹੇ ਹਨ, ਇਸ ਲਈ ਵਿਧਾਨ ਸਭਾ ਸਪੀਕਰ ਵਲੋਂ ਉਨ੍ਹਾਂ ਨੂੰ ਬਾਕੀਆਂ ਤੋਂ ਵੱਧ ਸਮਾਂ ਬੋਲਣ ਲਈ ਦਿੱਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਡਾ. ਸੁੱਖੀ ਦੇ ਆਉਣ ਨਾਲ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ ਹੈ, ਸੁੱਖੀ ਦੇ ਤਜ਼ਰਬਿਆਂ ਦਾ ਇਸਤੇਮਾਲ ਪਾਰਟੀ ਲਈ ਕੀਤਾ ਜਾਵੇਗਾ, ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਅਹਿਮ ਅਹੁਦਾ ਦਿੱਤਾ ਜਾ ਸਕਦਾ ਹੈ।


Gurminder Singh

Content Editor

Related News