ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ; ਸੁਖਬੀਰ ਨੇ 2027 ਤੋਂ ਪਹਿਲਾਂ ਥਾਪਿਆ ਇਕ ਹੋਰ ਹਲਕਾ ਇੰਚਾਰਜ
Wednesday, Feb 04, 2026 - 02:08 PM (IST)
ਫ਼ਤਿਹਗੜ੍ਹ ਸਾਹਿਬ (ਜਗਦੇਵ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦੋ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਉਨ੍ਹਾਂ ਨੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੂੰ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਜੀਤ ਸਿੰਘ ਭੁੱਟਾ ਨੂੰ ਸਿਰਪਾਓ ਦੇ ਕੇ ਸਨਮਾਨਤ ਵੀ ਕੀਤਾ।
ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਸੀਨੀਅਰ ਅਕਾਲੀ ਆਗੂ ਦਿਲਬਾਗ ਸਿੰਘ ਬਧੋਛੀ, ਸਾਬਕਾ ਚੇਅਰਮੈਨ ਦਵਿੰਦਰ ਸਿੰਘ ਬਹਿਲੋਲਪੁਰ ਤੇ ਹੋਰ ਅਕਾਲੀ ਦਲ ਦੇ ਆਗੂ ਸਾਹਿਬਾਨ ਵੀ ਹਾਜ਼ਰ ਸਨ।
ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਨਵ ਨਿਯੁਕਤ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਉਹ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ ਅਕਾਲੀ ਵਰਕਰਾਂ ਦੀ ਆਵਾਜ਼ ਬਣ ਕੇ ਮੋਹਰੀ ਰੋਲ ਅਦਾ ਕਰਨਗੇ। ਇਸੇ ਤਰ੍ਹਾਂ ਸੁਖਬੀਰ ਸਿੰਘ ਬਾਦਲ ਨੇ ਖਰੜ ਤੋਂ ਰਵਿੰਦਰ ਸਿੰਘ ਖੇੜਾ ਨੂੰ ਨਵਾਂ ਹਲਕਾ ਇੰਚਾਰਜ ਥਾਪਿਆ ਹੈ।
