ਪੰਜਾਬ ''ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ ਇੰਚਾਰਜ

Saturday, Oct 10, 2026 - 07:07 PM (IST)

ਪੰਜਾਬ ''ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ ਇੰਚਾਰਜ

ਚੰਡੀਗੜ੍ਹ/ਨਵਾਂਸ਼ਹਿਰ (ਵੈੱਬ ਡੈਸਕ): ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੋ ਚੁੱਕੀ ਹੈ ਤੇ ਸਿਆਸੀ ਧਿਰਾਂ ਵੱਲੋਂ ਆਪੋ-ਆਪਣੇ ਵਿਉਂਤਬੰਧੀ ਘੜ੍ਹੀ ਜਾ ਰਹੀ ਹੈ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ ਬੰਗਾ ਵਿਧਾਨ ਸਭਾ ਸੀਟ ਲਈ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਇੱਥੋਂ ਡਾ. ਸਤਵਿੰਦਰਪਾਲ ਸਿੰਘ ਬਿੱਟੂ ਨੂੰ ਹਲਕਾ ਇੰਚਾਰਜ ਥਾਪਿਆ ਹੈ। ਉਹ ਸੀਨੀਅਰ ਮੈਡੀਕਲ ਅਫ਼ਸਰ ਰਹਿ ਚੁੱਕੇ ਹਨ ਤੇ ਇਸ ਵੇਲੇ ਸੇਵਾ ਮੁਕਤ ਹੋ ਚੁੱਕੇ ਹਨ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਡਾ. ਸਤਵਿੰਦਰਪਾਲ ਸਿੰਘ ਬਿੱਟੂ ਆਪਣੇ ਕਾਰਜਕਾਲ ਦੌਰਾਨ ਅਤੇ ਨਵਾਂਸ਼ਹਿਰ ਜ਼ਿਲ੍ਹੇ ਵਿਚ ਲੰਬੇ ਸਮੇਂ ਤੋਂ ਲੋਕ ਸੇਵਾ ਨੂੰ ਸਮਰਪਿਤ ਰਹੇ ਹਨ ਤੇ ਉਹ ਆਪਣੇ ਨਾਲ ਸਮਾਜਿਕ ਜੀਵਨ ਦਾ ਤਜ਼ਰਬਾ ਅਤੇ ਸਮਰਪਣ ਦੀ ਭਾਵਨਾ ਲੈ ਕੇ ਆਏ ਹਨ। ਉਨ੍ਹਾਂ ਨੇ ਡਾ. ਸਤਵਿੰਦਰਪਾਲ ਸਿੰਘ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਆਉਣ ਨਾਲ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਚੱਲ ਰਹੀ ਲਹਿਰ ਨੂੰ ਹੋਰ ਮਜ਼ਬੂਤੀ ਮਿਲੇਗੀ। 


author

Anmol Tagra

Content Editor

Related News