ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਦੋਆਬੇ ਦੀ ਇਕ ਹੋਰ ਸੀਟ ਤੋਂ ਥਾਪਿਆ ਨਵਾਂ ਹਲਕਾ ਇੰਚਾਰਜ
Saturday, Feb 14, 2026 - 02:53 PM (IST)
ਚੰਡੀਗੜ੍ਹ/ਨਵਾਂਸ਼ਹਿਰ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕੀਤੀ ਹੋਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਖ-ਵੱਖ ਹਲਕਿਆਂ ਵਿਚ ਨਵੇਂ ਹਲਕਾ ਇੰਚਾਰਜ ਥਾਪੇ ਜਾ ਰਹੇ ਹਨ। ਇਸੇ ਲੜੀ ਤਹਿਤ ਹੁਣ ਸੁਖਬੀਰ ਸਿੰਘ ਬਾਦਲ ਨੇ ਕਰਤਾਰਪੁਰ ਤੋਂ ਬਾਅਦ ਨਵਾਂਸ਼ਹਿਰ ਤੋਂ ਵੀ ਨਵਾਂ ਹਲਕਾ ਇੰਚਾਰਜ ਥਾਪਿਆ ਹੈ।
ਸੁਖਬੀਰ ਸਿੰਘ ਬਾਦਲ ਨੇ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਤੋਂ ਸੁਖਦੀਪ ਸਿੰਘ ਸੁਕਾਰ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਸੁਖਦੀਪ ਸਿੰਘ ਸੁਕਾਰ ਸ਼੍ਰੋਮਣੀ ਅਕਾਲੀ ਦਲ ਦੇ ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਵੀ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁਖਦੀਪ ਸਿੰਘ ਸੁਕਾਰ ਨੇ ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਸਖ਼ਤ ਮਿਹਨਤ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਕਾਫ਼ੀ ਮਜ਼ਬੂਤ ਕੀਤਾ ਹੈ ਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕੇ ਵਿਚ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਸ਼ਿੱਦਤ ਨਾਲ ਮਿਹਨਤ ਕਰਨਗੇ।
Pleased to appoint S. Sukhdeep Singh Sukar as Halka Incharge for Nawanshahr Assembly Constituency.
— Sukhbir Singh Badal (@officeofssbadal) February 14, 2026
His hard work and dedication as District President of Nawanshahr has significantly strengthened the party at the grassroots level.
I am confident he will put in his best efforts in… pic.twitter.com/xwog9UxR29
ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਦੇ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਮਹਿੰਦਰ ਸਿੰਘ ਕੇਪੀ ਨੂੰ ਹਲਕਾ ਇੰਚਾਰਜ ਥਾਪਿਆ। ਸੁਖਬੀਰ ਸਿੰਘ ਬਾਦਲ ਨੇ ਭਰੋਸਾ ਜਤਾਇਆ ਕਿ ਉਹ ਆਪਣੀ ਟੀਮ ਦੇ ਨਾਲ ਦੋਆਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
