ਅਕਾਲੀ ਦਲ ਨਿਊਜ਼ੀਲੈਂਡ ਨੇ ਬਠਿੰਡਾ ਰੈਲੀ ਨੂੰ ਸਫਲ ਬਣਾਉਣ ਲਈ ਕੀਤਾ ਧੰਨਵਾਦ

11/25/2015 4:43:48 PM

ਨੱਥੂਵਾਲਾ ਗਰਬੀ (ਰਾਜਵੀਰ) — ਬਠਿੰਡਾ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੀਤੀ ਗਈ ਸਦਭਾਵਨਾ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋ ਕੇ ਇਸ ਨੂੰ ਸਫਲ ਬਣਾਉਣ ''ਤੇ ਅਕਾਲੀ ਦਲ ਨਿਊਜ਼ੀਲੈਂਡ ਨੇ ਪੰਜਾਬ ਵਾਸੀਆਂ ਦਾ ਵਿਸ਼ੇਸ਼ ਤੌਰ ''ਤੇ ਧੰਨਵਾਦ ਕੀਤਾ।
ਇਸ ਬਾਰੇ ਗੱਲਬਾਤ ਕਰਦੇ ਹੋਏ ਪ੍ਰਿਤਪਾਲ ਸਿੰਘ ਗਰੇਵਾਲ ਚੇਅਰਮੈਨ ਸ਼੍ਰੋਮਣੀ ਅਕਾਲੀ ਦਲ (ਐੱਨ.ਆਰ.ਆਈ. ਵਿੰਗ ਨਿਊਜ਼ੀਲੈਂਡ) ਅਤੇ ਜਗਜੀਤ ਸਿੰਘ ਬੌਬੀ ਬਰਾੜ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਐੱਨ. ਆਰ. ਆਈ. ਵਿੰਗ ਨਿਊਜ਼ੀਲੈਂਡ) ਨੇ ਕਿਹਾ ਕਿ ਪੰਜਾਬ ਵਾਸੀਆਂ ਨੇ ਲੱਖਾਂ ਦੀ ਗਿਣਤੀ ਵਿਚ ਰੈਲੀ ਵਿਚ ਸ਼ਾਮਲ ਹੋ ਕੇ ਇਹ ਦੱਸ ਦਿੱਤਾ ਹੈ ਕਿ ਉਹ ਅੱਜ ਵੀ ਅਕਾਲੀ ਦਲ ਦੇ ਨਾਲ ਹਨ।  
ਇਸ ਮੌਕੇ ਅਕਾਲੀ ਦਲ ਨਿਊਜ਼ੀਲੈਂਡ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਸੁਰਜੀਤ ਸਿੰਘ ਰੱਖੜਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਤੋਤਾ ਸਿੰਘ, ਦਲਜੀਤ ਸਿੰਘ ਚੀਮਾ, ਬੀਬੀ ਜੰਗੀਰ ਕੌਰ, ਕਮਲ ਸ਼ਰਮਾ ਪ੍ਰਧਾਨ ਬੀ.ਜੇ.ਪੀ., ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਜਥੇਦਾਰ ਤੀਰਥ ਸਿੰਘ ਮਾਹਲਾ, ਵਿਰਸਾ ਸਿੰਘ ਵਲਟੋਹਾ, ਬੰਟੀ ਰੋਮਾਣਾ ਅਤੇ ਅਕਾਲੀ ਦਲ ਦੇ ਵਰਕਰਾਂ ਨੂੰ ਰੈਲੀ ਦੀ ਸਫਲਤਾ ਲਈ ਵਧਾਈਆਂ ਦਿੱਤੀਆਂ।
ਇਸ ਸਮੇਂ ਕਸ਼ਮੀਰ ਸਿੰਘ ਬਘੇਲਾ, ਮਨਪ੍ਰੀਤ ਸਿੰਘ ਬਰਾੜ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨਿਊਜ਼ੀਲੈਂਡ, ਕਮਲ ਸਿੰਘ ਤੱਖੜ ਚੇਅਰਮੈਨ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨਿਊਜ਼ੀਲੈਂਡ, ਜਗਦੇਵ ਸਿੰਘ ਜੱਗੀ ਰਾਮੂਵਾਲੀਆ ਆਦਿ ਹਾਜ਼ਰ ਸਨ।


Gurminder Singh

Content Editor

Related News