ਰਾਜਾ ਵੜਿੰਗ ਵਲੋਂ ਸਿੱਖ ਬੱਚਿਆਂ ਨਾਲ ਮਜ਼ਾਕ ਦੀ ਸਖ਼ਤ ਨਿਖ਼ੇਧੀ, ਅਕਾਲੀ ਦਲ ਨੇ ਰੱਖੀ ਵੱਡੀ ਮੰਗ

Sunday, Nov 09, 2025 - 11:23 AM (IST)

ਰਾਜਾ ਵੜਿੰਗ ਵਲੋਂ ਸਿੱਖ ਬੱਚਿਆਂ ਨਾਲ ਮਜ਼ਾਕ ਦੀ ਸਖ਼ਤ ਨਿਖ਼ੇਧੀ, ਅਕਾਲੀ ਦਲ ਨੇ ਰੱਖੀ ਵੱਡੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਸਿੱਖ ਬੱਚਿਆਂ ਦੇ ਜੂੜੇ ਨੂੰ ਅਣਉੱਚਿਤ ਢੰਗ ਨਾਲ ਛੂਹਣ ਦੀ ਜ਼ੋਰਦਾਰ ਸ਼ਬਦਾਂ 'ਚ ਨਿਖ਼ੇਧੀ ਕੀਤੀ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਰਾਜਾ ਵੜਿੰਗ ਨੇ ਮਜ਼ਾਕੀਆ ਟਿੱਪਣੀਆਂ ਕਰਦਿਆਂ ਸਿੱਖ ਬੱਚਿਆਂ ਦੇ ਜੂੜੇ ਛੂਹੇ ਹਨ। ਇਸ ਬਾਰੇ ਐਕਸ 'ਤੇ ਸੁਖਬੀਰ ਬਾਦਲ ਨੇ ਲਿਖਿਆ ਕਿ ਸਿੱਖ ਕੌਮ ਦਾ ਨਿਰਾਦਰ ਕਰਨਾ ਅਤੇ ਮਜ਼ਾਕ ਬਣਾਉਣਾ ਕਾਂਗਰਸ ਪਾਰਟੀ ਦੇ ਆਗੂਆਂ ਦਾ ਹੁਣ ਇਕ ਆਮ ਸੁਭਾਅ ਬਣਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਿੱਖ ਕੌਮ ਨੂੰ ਕੇਸਾਂ ਦੀ ਅਨਮੋਲ ਦਾਤ ਬਖ਼ਸ਼ਿਸ਼ ਕੀਤੀ ਹੈ ਅਤੇ ਕੇਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਸਿੱਖ ਨੂੰ ਬਖ਼ਸ਼ੇ ਪੰਜ ਕਕਾਰਾਂ 'ਚੋਂ ਇਕ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਬੁਢਾਪਾ ਪੈਨਸ਼ਨ ਲੈਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਲੱਖਾਂ ਬਜ਼ੁਰਗਾਂ ਨੂੰ ਮਿਲਿਆ ਲਾਭ

ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੂੰ ਪੰਜਾਬ 'ਚ ਜੰਮੇ ਹੋਣ ਦੇ ਬਾਵਜੂਦ ਵੀ ਇਸ ਗੱਲ ਦੀ ਸਮਝ ਨਹੀਂ ਕਿ ਸਿੱਖਾਂ ਲਈ ਕੇਸ ਅਤੇ ਜੂੜੇ ਦੀ ਕੀ ਅਹਿਮੀਅਤ ਹੈ। ਜਿਸ ਤਰ੍ਹਾਂ ਵੜਿੰਗ ਨੇ ਤਰਨਤਾਰਨ ਸਾਹਿਬ ਵਿਖੇ 2 ਸਿੱਖ ਬੱਚਿਆਂ ਦੇ ਜੂੜਿਆਂ ਉੱਪਰ ਮਜ਼ਾਕੀਆ ਟਿੱਪਣੀਆਂ ਕਰਦਿਆਂ ਜੂੜੇ ਛੂਹੇ, ਉਹ ਕੇਸਾਂ ਅਤੇ ਗੁਰੂ ਸਾਹਿਬ ਵਲੋਂ ਬਖ਼ਸ਼ੇ ਕਕਾਰਾਂ ਦੀ ਬੇਅਦਬੀ ਹੈ ਅਤੇ ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪੁੱਜੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਇਸ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਾ ਹਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਜੀ ਨੂੰ ਬੇਨਤੀ ਕਰਦਾ ਹਾਂ ਕਿ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਇਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ ਲਈ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, ਠੰਡ ਨੂੰ ਲੈ ਕੇ ਜਾਰੀ ਕੀਤਾ ਵੱਡਾ ਅਲਰਟ

ਸੁਖਬੀਰ ਨੇ ਅੱਗੇ ਕਿਹਾ ਕਿ ਇੱਥੇ ਇਹ ਵੀ ਧਿਆਨ 'ਚ ਲਿਆਉਣਾ ਚਾਹੁੰਦਾ ਹਾਂ ਕਿ ਬੀਤੇ ਦਿਨੀਂ ਰਾਜਾ ਵੜਿੰਗ ਨੇ ਦਲਿਤ ਭਾਈਚਾਰੇ ਬਾਰੇ ਭੱਦੀ ਸ਼ਬਦਾਵਲੀ ਵਰਤ ਕੇ ਉਨ੍ਹਾਂ ਦਾ ਘੋਰ ਅਪਮਾਨ ਕੀਤਾ ਹੈ ਅਤੇ ਅਗਲੇ ਹੀ ਦਿਨ ਕਾਂਗਰਸ ਪਾਰਟੀ ਦੇ ਹੋਰ ਵੱਡੇ ਆਗੂਆਂ ਨੇ ਚੋਣ ਮੁਹਿੰਮ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਜੀਵਨ ਸਿੰਘ ਜੀ ਦਾ ਵੀ ਨਿਰਾਦਰ ਕੀਤਾ ਸੀ। ਇਹ ਸਾਰੀਆਂ ਘਟਨਾਵਾਂ ਕਿਸੇ ਸੋਚੀ-ਸਮਝੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀਆਂ ਹਨ, ਜਿਸ ਤੋਂ ਸਮੂਹ ਪੰਜਾਬੀਆਂ ਨੂੰ ਸੁਚੇਤ ਹੋਣ ਦੀ ਲੋੜ ਹੈ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Babita

Content Editor

Related News