ਅਕਾਲੀ ਦਲ ਦੀਆਂ ਪੋਲ ਖੋਲ ਰੈਲੀਆਂ ਤਰਕਹੀਣ : ਜੌੜਾ
Monday, Feb 12, 2018 - 04:03 PM (IST)
ਜ਼ੀਰਾ (ਅਕਾਲੀਆਂਵਾਲਾ) – ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿਚ ਪੋਲ-ਖੋਲ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜੋ ਤਰਕਹੀਣ ਹਨ। ਇਹ ਵਿਚਾਰ ਪੀ. ਪੀ. ਸੀ. ਸੀ. ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ਦਾ ਪੰਜਾਬ ਦੀ ਜਨਤਾ 'ਤੇ ਕੋਈ ਅਸਰ ਨਹੀਂ ਪਵੇਗਾ। ਪੰਜਾਬ ਵਿਚ ਕੈਪਟਨ ਸਰਕਾਰ ਆਈ ਨੂੰ ਅਜੇ ਸਾਲ ਨਹੀਂ ਹੋਇਆ ਅਤੇ ਅਕਾਲੀ ਦਲ ਵਾਅਦੇ ਨਾ ਪੂਰੇ ਹੋਣ ਦੀ ਗੱਲ ਕਰ ਰਿਹਾ ਹੈ। ਜਦ ਕਿ ਆਪਣੀ ਭਾਈਵਾਲ ਕੇਂਦਰ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਜਨਤਾ ਨਾਲ ਕੀਤੇ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਦੇਸ਼ ਦੇ ਲੋਕ ਖਫਾ ਨਜ਼ਰ ਆ ਰਹੇ ਹਨ। ਅਕਾਲੀ ਦਲ ਨੂੰ ਆਪਣੀਆਂ ਰੈਲੀਆਂ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਨੂੰ ਲੈ ਕੇ ਸਮਰਪਿਤ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੇ ਬਜਟ ਦੌਰਾਨ ਕਿਸਾਨਾਂ ਸਮੇਤ ਕਿਸੇ ਵੀ ਵਰਗ ਨੂੰ ਕੋਈ ਸਹੂਲਤਾਂ ਨਹੀਂ ਦਿੱਤੀ। ਦੇਸ਼ ਦੀਆਂ ਵਪਾਰਕ ਜਥੇਬੰਦੀਆਂ ਅਤੇ ਕਿਸਾਨ ਯੂਨੀਅਨਾਂ ਮੋਦੀ ਸਰਕਾਰ ਦੇ ਬਜਟ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਕੈਪਟਨ ਸਰਕਾਰ ਤੋਂ ਸੰਤੁਸ਼ਟ ਹਨ। ਉਹ ਅਜਿਹੀਆਂ ਅਕਾਲੀ ਦਲ ਦੀਆਂ ਪੋਲ ਖੋਲ ਰੈਲੀਆਂ 'ਤੇ ਵਿਸ਼ਵਾਸ ਨਹੀਂ ਕਰਨਗੇ।
