ਅਕਾਲੀ ਦਲ ਨੇ ਪੱਟੀ-ਫਿਰੋਜ਼ਪੁਰ ਮਾਰਗ ''ਤੇ ਲਾਇਆ ਧਰਨਾ

12/08/2017 5:03:56 AM

ਪੱਟੀ,   (ਪਾਠਕ)-  ਕਾਂਗਰਸੀਆਂ ਦੀ ਗੁੰਡਾਗਰਦੀ ਖ਼ਿਲਾਫ ਅਕਾਲੀ ਦਲ ਦੇ ਆਗੂਆਂ ਵੱਲੋਂ ਪੱਟੀ-ਫਿਰੋਜ਼ਪੁਰ ਮਾਰਗ 'ਤੇ ਧਰਨਾ ਲਾ ਕੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਖੁਸ਼ਵਿੰਦਰ ਸਿੰਘ ਭਾਟੀਆ, ਹਰਮੀਤ ਸਿੰਘ ਸੰਧੂ ਤਰਨਤਾਰਨ ਤੇ ਸੁਖਪਾਲ ਸਿੰਘ ਨੰਨੂੰ ਨੇ ਵੱਡੀ ਗਿਣਤੀ 'ਚ ਵਰਕਰਾਂ ਨਾਲ ਧਰਨੇ 'ਚ ਸ਼ਮੂਲੀਅਤ ਕੀਤੀ।   ਇਸ ਸਮੇਂ ਅਕਾਲੀ ਆਗੂਆਂ ਨੇ ਦੱਸਿਆ ਕਿ ਕਾਂਗਰਸ ਵੱਲੋਂ ਮੰਨਾਵਾਲਾਂ ਵਿਚ ਅਕਾਲੀ ਵਰਕਰਾਂ ਦੀ ਕੁੱਟਮਾਰ ਕੀਤੀ ਗਈ ਅਤੇ ਉਲਟਾ ਉਨ੍ਹਾਂ 'ਤੇ ਹੀ ਪਰਚੇ ਦਰਜ ਕਰਵਾ ਕੇ ਸਰਾਸਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਵਰਕਰਾਂ ਵੱਲੋਂ ਅਣਮਿੱਥੇ ਸਮੇਂ ਤੱਕ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਸੁਖਵਰਸ਼ ਸਿੰਘ ਪੰਨੂੰ, ਗੁਰਚਰਨ ਸਿੰਘ ਚੰਨ, ਕੰਵਲਪ੍ਰੀਤ ਸਿੰਘ ਗਿੱਲ, ਅਮਰਜੀਤ ਸਿੰਘ ਢਿੱਲੋਂ ਭਿੱਖੀਵਿੰਡ, ਹਰਜਿੰਦਰ ਸਿੰਘ, ਸੁਰਜੀਤ ਸਿੰਘ, ਬਚਨ ਸਿੰਘ, ਦਵਿੰਦਰ ਸਿੰਘ, ਬਲਜੀਤ ਸਿੰਘ, ਬਖਸ਼ੀਸ਼ ਸਿੰਘ, ਬਲਕਾਰ ਸਿੰਘ, ਹਰਜਿੰਦਰ ਸਿੰਘ, ਕੇ. ਐੱਸ. ਭੁੱਲਰ ਤੇ ਸੰਦੀਪ ਸਿੰਘ ਸਮੇਤ ਵੱਡੀ ਗਿਣਤੀ 'ਚ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ। 


Related News