ਹੁਣ ਇਸ ਦਿਨ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ

06/20/2021 10:42:04 PM

ਚੰਡੀਗੜ੍ਹ : ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਣ 22 ਜੂਨ ਨੂੰ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣਗੇ। ਇਸ ਦੀ ਜਾਣਕਾਰੀ ਅਕਾਲੀ ਦਲ ਵਲੋਂ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਸਵੇਰੇ 10.30 ਵਜੇ ਚੰਡੀਗੜ੍ਹ ਦੇ ਸੈਕਟਰ 4 ’ਚ ਸਥਿਤ ਆਪਣੇ ਸਰਕਾਰੀ ਰਿਹਾਇਸ਼ ’ਤੇ ਐੱਸ. ਆਈ.ਟੀ. ਸਾਹਮਣੇ ਪੇਸ਼ ਹੋਣਗੇ।

ਇਹ ਵੀ ਪੜ੍ਹੋ : ਇਕ ਵਾਰ ਫਿਰ ਤਲਖ਼ ਹੋਏ ਨਵਜੋਤ ਸਿੱਧੂ ਦੇ ਤੇਵਰ, ਜਾਣੋ ਕੀ ਬੋਲੇ

ਭਾਵੇਂ ਉਨ੍ਹਾਂ ਦੀ ਸਿਹਤ ਅਜੇ ਠੀਕ ਨਹੀਂ ਹੈ ਪਰ ਉਹ ਦੇਸ਼ ਦੇ ਨਾਗਰਿਕ ਵਜੋਂ ਆਪਣੇ ਕਾਨੂੰਨੀ ਤੇ ਸੰਵਿਧਾਨਕ ਫਰਜ਼ ਨਿਭਾਉਣ ਦੇ ਚਾਹਵਾਨ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਵੱਲੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਨੂੰ ਬੁਲਾਇਆ ਗਿਆ ਸੀ ਤਾਂ ਉਨ੍ਹਾਂ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਕੋਈ ਹੋਰ ਤਾਰੀਖ਼ ਦੇਣ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ

ਬਾਦਲ ਨੂੰ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਐੱਸ. ਆਈ. ਟੀ. ਵੱਲੋਂ ਬੁਲਾਇਆ ਗਿਆ ਹੈ। ਹੁਣ ਜਦੋਂ ਸਰਦਾਰ ਬਾਦਲ ਨੇ ਆਪ ਐੱਸ. ਆਈ. ਟੀ. ਨੂੰ ਪੁੱਛਗਿੱਛ ਲਈ ਤਾਰੀਖ਼ ਦੱਸੀ ਹੈ ਤਾਂ ਸੁਭਾਵਕ ਹੈ ਕਿ 22 ਜੂਨ ਨੂੰ ਸਿੱਟ ਬਾਦਲ ਪਾਸੋਂ ਪੁੱਛਗਿੱਛ ਕਰ ਸਕਦੀ ਹੈ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣਗੇ ਕੁੰਵਰ ਵਿਜੇ ਪ੍ਰਤਾਪ !

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News