ਇਸ ਤਾਰੀਖ ਨੂੰ ਅਕਾਲੀ ਦਲ ''ਚ ਵਾਪਸੀ ਕਰਨਗੇ ਚੰਦੂਮਾਜਰਾ ਪਿਓ-ਪੁੱਤ, ਸੁਖਬੀਰ ਖੁਦ ਕਰਨਗੇ ਸ਼ਾਮਲ

Thursday, Nov 05, 2026 - 06:31 PM (IST)

ਇਸ ਤਾਰੀਖ ਨੂੰ ਅਕਾਲੀ ਦਲ ''ਚ ਵਾਪਸੀ ਕਰਨਗੇ ਚੰਦੂਮਾਜਰਾ ਪਿਓ-ਪੁੱਤ, ਸੁਖਬੀਰ ਖੁਦ ਕਰਨਗੇ ਸ਼ਾਮਲ

ਪਟਿਆਲਾ (ਬਲਜਿੰਦਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ 6 ਨਵੰਬਰ ਨੂੰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੀ ਟੀਮ ਨੂੰ ਮੁੜ ਅਕਾਲੀ ਦਲ ਵਿਚ ਸ਼ਾਮਲ ਕਰਵਾਉਣ ਲਈ ਪਟਿਆਲਾ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚ ਰਹੇ ਹਨ। ਦੱਸਣਯੋਗ ਹੈ ਕਿ ਸਾਬਕਾ ਮੰਤਰੀ ਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਆਪ ਨੂੰ ਪਾਰਟੀ ਤੋਂ ਵੱਖ ਕਰ ਲਿਆ ਸੀ। ਚੰਦੂਮਾਜਰਾ ਨੇ ਕਿਹਾ ਸੀ ਕਿ ਮੇਰੇ ਵੱਲੋਂ ਪਿਛਲੇ ਦਿਨੀਂ ਪੰਥਕ ਏਕਤਾ ਲਈ ਇਕ ਮੰਚ 'ਤੇ ਇਕੱਠੇ ਹੋਣ ਦੀ ਕੀਤੀ ਅਪੀਲ 'ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਨਤਕ ਤੌਰ ’ਤੇ ਦਿੱਤੇ ਪ੍ਰਤੀਕਰਮ ਤੋਂ ਮਹਿਸੂਸ ਹੋਇਆ ਹੈ ਕਿ ਉਨ੍ਹਾਂ ਨਾਲ ਸਾਡੀ ਸੋਚ, ਵਿਚਾਰ ਅਤੇ ਕਾਰਜਸ਼ੈਲੀ ਆਪਸੀ ਤੌਰ ’ਤੇ ਮੇਲ ਨਹੀਂ ਖਾਂਦੀ। ਇਸ ਲਈ ਮੇਰੇ ਵੱਲੋਂ ਆਪਣੇ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਮਨਾਂ ਤੋਂ ਬੇਲੋੜਾ ਭਾਰ ਉਤਾਰਦਿਆਂ ਪੁਨਰ ਸੁਰਜੀਤ ਅਕਾਲੀ ਦਲ ਜਥੇਬੰਦੀ ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਥ, ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਪਹਿਲਾਂ ਵਾਂਗ ਹੀ ਕਾਇਮ ਰਹੇਗੀ।

ਇਹ ਵੀ ਪੜ੍ਹੋ : ਪੰਜਾਬ : ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ, ਪਟਿਆਲਾ 'ਚ ਪੈਣਗੀਆਂ ਵੋਟਾਂ

ਪ੍ਰੇਮ ਸਿੰਘ ਚੰਦੂਮਾਜਰਾ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਆਪਣੇ ਸਮਰਥਕਾਂ ਸਮੇਤ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਵੀਰਵਾਰ ਨੂੰ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ, ਪਟਿਆਲਾ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਸਨੌਰ ਦੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਸਮੂਹਿਕ ਤੌਰ 'ਤੇ ਪਾਰਟੀ ਤੋਂ ਵੱਖ ਹੋਣ ਦਾ ਐਲਾਨ ਕੀਤਾ। ਹੁਣ ਦੋਵੇਂ ਆਗੂ ਭਲਕੇ ਮਾਂ ਪਾਰਟੀ ਵਿਚ ਵਾਪਸੀ ਕਰਨ ਜਾ ਰਹੇ ਹਨ। 

ਇਹ ਵੀ ਪੜ੍ਹੋ : ਮੋਗਾ-ਜਲੰਧਰ ਹਾਈਵੇ 'ਤੇ ਵੱਡਾ ਹਾਦਸਾ, ਇਕੋ ਪਰਿਵਾਰ ਦੇ ਦੋ ਜੀਆਂ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News