ਅਕਾਲੀ ਦਲ ਵਲੋਂ ਮੈਂਬਰਸ਼ਿਪ ਭਰਤੀ ਮੁਹਿੰਮ ਦੀ ਤਿਆਰੀ, 20 ਜਨਵਰੀ ਤੋਂ ਹੋਵੇਗੀ ਸ਼ੁਰੂਆਤ
Friday, Jan 17, 2025 - 09:09 AM (IST)
ਚੰਡੀਗੜ੍ਹ/ਜੈਤੋ (ਅੰਕੁਰ, ਪਰਾਸ਼ਰ) : ਸ਼੍ਰੋਮਣੀ ਅਕਾਲੀ ਦਲ ਨੇ 20 ਜਨਵਰੀ ਤੋਂ ਜੱਥੇਬੰਦਕ ਚੋਣਾਂ ਲਈ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਨੇ 25 ਲੱਖ ਮੈਂਬਰ ਭਰਤੀ ਕਰਨ ਦਾ ਟੀਚਾ ਰੱਖਿਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 20 ਜਨਵਰੀ ਤੋਂ ਮੈਂਬਰਸ਼ਿਪ ਭਰਤੀ ਸ਼ੁਰੂ ਕਰਨ ਲਈ ਸਾਰੀਆਂ ਯੋਜਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਜਾਣੋ ਕਿਉਂ ਜਾਰੀ ਹੋਏ ਹੁਕਮ
ਪਾਰਟੀ ਕੇਡਰ ਲਈ ਕਾਪੀਆਂ ਪ੍ਰਿੰਟ ਕਰਵਾਈਆਂ ਜਾ ਰਹੀਆਂ ਹਨ ਤੇ ਸੰਵਿਧਾਨਕ ਨਿਯਮਾਂ ਮੁਤਾਬਕ ਦਿਸ਼ਾ-ਨਿਰਦੇਸ਼ ਤੈਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਇਸ ਗੱਲ ਲਈ ਦ੍ਰਿੜ੍ਹ ਸੰਕਲਪ ਹੈ ਕਿ ਸਹੀ ਤਰੀਕੇ ਨਾਲ ਅਸਲ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇ ਤੇ ਮੁੱਖ ਚੋਣ ਅਫ਼ਸਰ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਪਾਰਟੀ ਦੇ ਆਬਜ਼ਰਵਰ ਇਸ ਦੀ ਨਿਗਰਾਨੀ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਨੂੰ Cyber Attack ਤੋਂ ਬਚਾਉਣ ਦੀ ਤਿਆਰੀ, ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਤੈਅ ਕੀਤੇ ਗਏ ਆਬਜ਼ਰਵਰਾਂ ਲਈ ਇਕ ਸਿਖਲਾਈ ਸੈਸ਼ਨ ਰੱਖਿਆ ਜਾਵੇਗਾ। ਉਨ੍ਹਾਂ ਨੇ ਨਵੀਂ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਬਾਰੇ ਖਰੜੇ ’ਤੇ ਚਰਚਾ ਲਈ ਤੁਰੰਤ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦੇ ਜਾਣ ਦੀ ਮੰਗ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8