ਮਜੀਠੀਆ ਮਾਮਲੇ ''ਚ ਅਕਾਲੀ ਦਲ ਦਾ ਵੱਡਾ ਐਲਾਨ, ''24 ਤਾਰੀਖ਼ ਨੂੰ ਸਾਰੇ SSP ਦਫ਼ਤਰਾਂ ਦਾ ਕਰਾਂਗੇ ਘਿਰਾਓ''

Wednesday, Dec 22, 2021 - 05:28 PM (IST)

ਚੰਡੀਗੜ੍ਹ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਕੇਸ ਦਰਜ ਹੋਣ ਮਗਰੋਂ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਇਸ ਸਬੰਧੀ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਬੰਟੀ ਰੋਮਾਣਾ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ 24 ਦਸੰਬਰ ਨੂੰ ਪੰਜਾਬ ਦੇ ਸਾਰੇ ਐੱਸ. ਐਸ. ਪੀ. ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖ਼ਿਲਾਫ਼ ਅਸੀਂ ਸਿਆਸੀ ਲੜਾਈ ਵੀ ਲੜਾਂਗੇ ਅਤੇ ਲੀਗਲ ਲੜਾਈ ਵੀ ਲੜੀ ਜਾਵੇਗੀ। ਬੰਟੀ ਰੋਮਾਣਾ ਨੇ ਕਿਹਾ ਕਿ ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਲਈ ਦਾਗ਼ੀ ਅਫ਼ਸਰਾਂ ਦਾ ਇਸਤੇਮਾਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮਜੀਠੀਆ ਖ਼ਿਲਾਫ਼ ਲੱਗੀਆਂ ਧਾਰਾਵਾਂ 'ਤੇ ਰੰਧਾਵਾ ਦਾ ਖ਼ੁਲਾਸਾ, ਵੱਡੇ ਬਾਦਲ ਨੂੰ ਵੀ ਦਿੱਤਾ ਜਵਾਬ

ਉਨ੍ਹਾਂ ਕਿਹਾ ਕਿ ਸਰਕਾਰ ਨੇ ਬਦਲਾਖ਼ੋਰੀ ਦਾ ਮਾਹੌਲ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਗਲਤ ਪੰਗਾ ਲੈ ਲਿਆ ਹੈ ਅਤੇ ਹੁਣ ਅਕਾਲੀ ਦਲ ਵੱਲੋਂ ਸਾਰੇ ਐੱਸ. ਐੱਸ. ਪੀ. ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਇਕ ਕੇਸ ਲਈ ਸਰਕਾਰ ਨੇ ਆਪਣੀ ਪੂਰੀ ਤਾਕਤ ਲਾ ਦਿੱਤੀ ਹੈ ਅਤੇ 17 ਸਾਲ ਪੁਰਾਣੇ ਕੇਸ ਨੂੰ ਅੱਜ ਬਿਕਰਮ ਮਜੀਠੀਆ ਨਾਲ ਜੋੜਿਆ ਜਾ ਰਿਹਾ ਹੈ। ਬੰਟੀ ਰੋਮਾਣਾ ਨੇ ਕਿਹਾ ਕਿ ਐੱਫ. ਆਈ. ਆਰ. ਥਾਣਿਆਂ 'ਚ ਹੁੰਦੀ ਹੈ ਪਰ ਇਹ ਸਰਕਾਰ ਨੇ ਇਕ ਵੱਖਰੀ ਕਿਸਮ ਦਾ ਕੇਸ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਐੱਫ. ਆਈ. ਆਰ. ਸਰਕਾਰ ਨੇ ਰਾਤ ਦੇ ਹਨ੍ਹੇਰੇ 'ਚ ਦਰਜ ਕੀਤੀ ਹੈ ਅਤੇ ਪੂਰਾ ਦਿਨ ਇਸ ਐੱਫ. ਆਈ. ਆਰ. ਦੀ ਕਾਪੀ ਵੀ ਨਹੀਂ ਦਿੱਤੀ।

ਇਹ ਵੀ ਪੜ੍ਹੋ : ਮਾਛੀਵਾੜਾ ਸਾਹਿਬ 'ਚ ਭਿਆਨਕ ਹਾਦਸੇ ਦੌਰਾਨ 2 ਸਕੇ ਭਰਾਵਾਂ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਉਨ੍ਹਾਂ ਕਿਹਾ ਕਿ ਅੱਧੀ ਰਾਤ ਨੂੰ ਡੀ. ਜੀ. ਪੀ. ਬਦਲੇ ਜਾਂਦੇ ਹਨ। ਬੰਟੀ ਰੋਮਾਣਾ ਨੇ ਕਿਹਾ ਕਿ ਐੱਫ. ਆਈ. ਆਰ. ਹਰਪ੍ਰੀਤ ਸਿੰਘ ਸਿੱਧੂ ਦੀ ਰਿਪੋਰਟ ਦੇ ਆਧਾਰ 'ਤੇ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਰਿਪੋਰਟ 'ਚ ਸਾਫ਼ ਲਿਖਿਆ ਗਿਆ ਹੈ ਕਿ ਮਜੀਠੀਆ ਪਰਿਵਾਰ ਨਾਲ ਉਨ੍ਹਾਂ ਦੀ ਕਰੀਬੀ ਰਿਸ਼ਤੇਦਾਰੀ ਹੈ ਪਰ ਪਿਛਲੇ 14-15 ਸਾਲ ਤੋਂ ਕੋਈ ਬੋਲਚਾਲ ਨਹੀਂ ਹੈ। ਬੰਟੀ ਰੋਮਾਣਾ ਨੇ ਸਵਾਲ ਕੀਤਾ ਕਿ ਕੀ ਅਜਿਹੇ 'ਚ ਮਜੀਠੀਆ ਖ਼ਿਲਾਫ਼ ਹਰਪ੍ਰੀਤ ਸਿੱਧੂ ਵੱਲੋਂ ਜਾਂਚ ਕਰਨ ਦਾ ਹੱਕ ਬਣਦਾ ਸੀ।

ਇਹ ਵੀ ਪੜ੍ਹੋ : ਬੇਅਦਬੀ ਮੁੱਦੇ ਨੂੰ ਲੈ ਕੇ 'ਆਮ ਆਦਮੀ ਪਾਰਟੀ' ਦੀ ਪ੍ਰੈੱਸ ਕਾਨਫਰੰਸ, ਪੰਜਾਬ ਦੇ ਲੋਕਾਂ ਨੂੰ ਕੀਤੀ ਇਹ ਅਪੀਲ

ਉਨ੍ਹਾਂ ਕਿਹਾ ਕਿ ਇਸ ਕੇਸ ਦੀ ਕੋਈ ਜਾਂਚ ਨਹੀਂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਰਕਾਰ ਨੇ ਨਵੇਂ ਕਾਨੂੰਨ ਅਤੇ ਨਵੀਆਂ ਪਿਰਤਾਂ ਪਾਈਆਂ ਹਨ ਪਰ ਇਸ ਦਾ ਨਤੀਜਾ ਸਰਕਾਰ ਨੂੰ ਭੁਗਤਣਾ ਪਵੇਗਾ। ਬੰਟੀ ਰੋਮਾਣਾ ਨੇ ਕਿਹਾ ਕਿ ਕਾਨੂੰਨ ਨੂੰ ਛਿੱਕੇ ਟੰਗ ਕੇ ਇਹ ਜੋ ਕੀਤਾ ਗਿਆ, ਇਸ ਨੂੰ ਲੈ ਕੇ ਪੰਜਾਬ ਦਾ ਨੌਜਵਾਨ ਚੁੱਪ ਨਹੀਂ ਬੈਠੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਡਟਵੀਂ ਲੜਾਈ ਲੜੀ ਜਾਵੇਗੀ ਅਤੇ ਮੂੰਹ ਤੋੜ ਜਵਾਬ ਦੇਵਾਂਗੇ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News