ਚੰਡੀਗੜ੍ਹ ''ਚ ਅਕਾਲੀ ਦਲ ਦੀ ਅਹਿਮ ਪ੍ਰੈੱਸ ਕਾਨਫਰੰਸ, ਡਾ. ਦਲਜੀਤ ਚੀਮਾ ਨੇ ਕਹੀਆਂ ਵੱਡੀਆਂ ਗੱਲਾਂ (ਵੀਡੀਓ)

Thursday, Jun 27, 2024 - 05:50 PM (IST)

ਚੰਡੀਗੜ੍ਹ ''ਚ ਅਕਾਲੀ ਦਲ ਦੀ ਅਹਿਮ ਪ੍ਰੈੱਸ ਕਾਨਫਰੰਸ, ਡਾ. ਦਲਜੀਤ ਚੀਮਾ ਨੇ ਕਹੀਆਂ ਵੱਡੀਆਂ ਗੱਲਾਂ (ਵੀਡੀਓ)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਲੋਂ ਇੱਥੇ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਵਲੋਂ ਪਹਿਲਾਂ ਹੀ ਲੋਕ ਸਭਾ ਚੋਣਾਂ ਦੇ ਨਤੀਜੀਆਂ ਦੀ ਸਮੀਖਿਆ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਹੁਣ ਯੂਥ ਅਕਾਲੀ ਦਲ ਦੀ ਮੀਟਿੰਗ 29 ਜੂਨ ਨੂੰ ਦੁਪਹਿਰ 2 ਵਜੇ ਪਾਰਟੀ ਦਫ਼ਤਰ ਵਿਖੇ ਰੱਖੀ ਗਈ ਹੈ। ਇਸੇ ਤਰ੍ਹਾਂ ਇਸਤਰੀ ਅਕਾਲੀ ਦਲ ਦੀ ਮੀਟਿੰਗ 1 ਜੁਲਾਈ ਨੂੰ ਦੁਪਹਿਰ 12 ਵਜੇ ਪਾਰਟੀ ਦਫ਼ਤਰ ਵਿਖੇ ਰੱਖੀ ਗਈ ਹੈ। ਪਾਰਟੀ ਦੇ ਐੱਸ. ਸੀ. ਵਿੰਗ ਦੀ ਮੀਟਿੰਗ 1 ਜੁਲਾਈ ਨੂੰ ਦੁਪਹਿਰ ਢਾਈ ਵਜੇ ਪਾਰਟੀ ਦਫ਼ਤਰ ਵਿਖੇ ਰੱਖੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਸਕੀਮ ਲਈ ਵਿਦਿਆਰਥੀਆਂ ਨੂੰ ਮਿਲਿਆ ਆਖ਼ਰੀ ਮੌਕਾ, ਜਲਦੀ ਕਰ ਦਿਓ Apply

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 2 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਕਾਲੀ ਦਲ ਨਾਲ ਸਬੰਧਿਤ ਮੈਂਬਰਾਂ ਦੀ ਮੀਟਿੰਗ ਪਾਰਟੀ ਦਫ਼ਤਰ ਵਿਖੇ ਰੱਖੀ ਗਈ ਹੈ। ਇਸ 'ਚ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਵੀ ਸ਼ਾਮਲ ਹੋਣਗੇ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਚੋਣਾਂ ਦੀ ਸਮੀਖਿਆ ਨੂੰ ਲੈ ਕੇ ਇਹ ਮੀਟਿੰਗਾਂ ਰੱਖੀਆਂ ਗਈਆਂ ਹਨ ਅਤੇ ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ 'ਤੇ ਵੀ ਮੀਟਿੰਗਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਨੇ ਅਕਾਲੀ ਦਲ ਦੇ ਸਾਰੇ ਆਗੂਆਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਕਿਸੇ ਨੇ ਵੀ ਆਪਣਾ ਪੱਖ ਰੱਖਣਾ ਹੈ ਤਾਂ ਉਹ ਪਾਰਟੀ ਪਲੇਟਫਾਰਮ 'ਤੇ ਰੱਖੇ। ਜੇਕਰ ਉਹ ਚਾਹੁੰਦਾ ਹੈ ਕਿ ਪਾਰਟੀ ਨੂੰ ਮਜ਼ਬੂਤ ਕਰਨਾ ਹੈ ਤਾਂ ਫਿਰ ਉਸ ਨੂੰ ਸੁਹਿਰਦਤਾ ਦਿਖਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਮੁਲਾਜ਼ਮਾਂ ਦੀ Increment ਨੂੰ ਲੈ ਕੇ ਹਾਈਕੋਰਟ ਦਾ ਅਹਿਮ ਫ਼ੈਸਲਾ, ਪੜ੍ਹੋ ਕੀ ਹੈ ਪੂਰੀ ਖ਼ਬਰ

ਉਨ੍ਹਾਂ ਕਿਹਾ ਕਿ ਕਿੰਨੀਆਂ ਮੀਟਿੰਗਾਂ ਹੋ ਗਈਆਂ, ਪਰ ਉਨ੍ਹਾਂ 'ਚੋਂ ਕੋਈ ਵੀ ਮੀਟਿੰਗਾਂ 'ਚ ਸ਼ਾਮਲ ਨਹੀਂ ਹੋਇਆ, ਸਗੋਂ ਵੱਖਰੇ ਤੌਰ 'ਤੇ ਪ੍ਰੈੱਸ ਕਾਨਫਰੰਸਾਂ ਕਰਕੇ ਗਲਤ ਤੱਥ ਪੇਸ਼ ਕੀਤੇ ਜਾ ਰਹੇ ਹਨ। ਡਾ. ਦਲਜੀਤ ਚੀਮਾ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਜੇਕਰ ਕੁੱਝ ਮੈਂਬਰ ਵੱਖਰੇ ਤੌਰ 'ਤੇ ਆਪਣੇ ਸੁਰ ਅਲਾਪਦੇ ਹਨ ਤਾਂ ਇਸ ਨੂੰ ਪਾਰਟੀ ਦੇ ਧੜੇ ਲਿਖਿਆ ਜਾਣਾ ਗਲਤ ਹੈ। ਉਨ੍ਹਾਂ ਕਿਹਾ ਕਿ ਵਰਕਿੰਗ ਕਮੇਟੀ, ਜ਼ਿਲ੍ਹਾ ਜੱਥੇਦਾਰ ਅਤੇ ਬਾਕੀ ਸਾਰੇ ਚੱਟਾਨ ਵਾਂਗ ਇਕਜੁੱਟ ਹਨ ਅਤੇ ਪ੍ਰਧਾਨ ਪਿੱਛੇ ਖੜ੍ਹੇ ਹਨ।

ਡਾ. ਦਲਜੀਤ ਚੀਮਾ ਨੇ ਕਿਹਾ ਕਿ ਅੱਜ ਵੀ ਸਾਡੇ ਵੀਰਾਂ ਨੇ ਪ੍ਰੈੱਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਹਾ ਕਿ ਰੌਲਾ ਤਾਂ ਪ੍ਰਧਾਨਗੀ ਦਾ ਹੀ ਹੁੰਦਾ ਹੈ ਪਰ ਜਦੋਂ ਕੋਈ ਇਕ-ਦੂਜੇ ਨੂੰ ਝੱਲਦਾ ਹੀ ਨਹੀਂ ਤਾਂ ਫਿਰ ਦਿੱਕਤ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਅਕਾਲੀ ਦਲ ਦਾ ਨੁਕਸਾਨ ਕਰਨ ਦੀ ਤਾਂ ਕੋਸ਼ਿਸ਼ ਹੋ ਸਕਦੀ ਹੈ, ਪਰ ਇਹਦੇ ਨਾਲ ਪੰਜਾਬ ਦਾ ਕੀ ਭਲਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਚੀਜ਼ਾਂ ਸ਼ੋਭਾ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਸਾਹਿਬ ਸੁਖਬੀਰ ਬਾਦਲ ਨੇ ਵੀ ਕਹਿ ਦਿੱਤਾ ਹੈ ਕਿ ਪਾਰਟੀ ਜਿਸ ਨੂੰ ਪ੍ਰਧਾਨ ਬਣਾਉਣਾ ਚਾਹੁੰਦੀ ਹੈ, ਉਹ ਉਨ੍ਹਾਂ ਦੇ ਨਾਲ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News