ਕੈਪਟਨ ਅਮਰਿੰਦਰ ਸਿੰਘ ਸਭ ਤੋਂ ਨਿਕੰਮਾ ਮੁੱਖ ਮੰਤਰੀ : ਬਾਦਲ (ਵੀਡੀਓ)

09/14/2018 7:22:47 PM

ਬਠਿੰਡਾ - ਸਰਕਾਰ ਵਲੋਂ 16 ਸਤੰਬਰ ਨੂੰ ਫਰੀਦਕੋਟ 'ਚ ਹੋਣ ਵਾਲੀ ਰੈਲੀ 'ਤੇ ਰੋਕ ਲਗਾਉਣ ਤੋਂ ਬਾਅਦ ਅਕਾਲੀ ਦਲ ਨੇ ਕਾਂਗਰਸ 'ਤੇ ਵੱਡਾ ਹਮਲਾ ਬੋਲਿਆ ਹੈ। ਬਠਿੰਡਾ ਵਿਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਰਕਾਰ ਦੇ ਇਸ ਫੈਸਲੇ ਦੀ ਤੁਲਣਾ ਅਮਰਜੈਂਸੀ ਦੇ ਸਮੇਂ ਨਾਲ ਕੀਤੀ। ਬਾਦਲਾਂ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰ ਰਹੀ ਹੈ ਜਦਕਿ ਅਸੀਂ ਸਾਰੀ ਜ਼ਿੰਦਗੀ ਅਮਨ ਸ਼ਾਂਤੀ ਬਣਾਈ ਰੱਖਣ 'ਚ ਗੁਜ਼ਾਰ ਦਿੱਤੀ। ਬਾਦਲ ਨੇ ਕਿਹਾ ਕਿ ਕਾਂਗਰਸ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਅਲੀ ਰਿਪੋਰਟ ਬਣਾ ਕੇ ਡਰਾਮਾ ਕੀਤਾ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਤੱਕ ਦਾ ਸਭ ਤੋਂ ਨਿਕੰਮਾ ਮੁੱਖ ਮੰਤਰੀ ਹੈ। ਉਹ ਪੰਜਾਬ 'ਚ ਅੱਗ ਲਾਉਣ ਦਾ ਕੰਮ ਰਹੇ ਹਨ। 

ਉਨ੍ਹਾਂ ਫਰੀਦਕੋਟ ਪੋਲ ਖੋਲ ਰੈਲੀ ਦੇ ਸਬੰਧ 'ਚ ਕਿਹਾ ਕਿ ਅਸੀ ਰੈਲੀ ਕਰਕੇ ਰਹਾਂਗੇ। ਕਾਂਗਰਸ ਸਰਕਾਰ ਰੈਲੀ ਰੋਕਣ ਲਈ ਕਈ ਤਰ੍ਹਾਂ ਦੇ ਬਹਾਨੇ ਬਣਾ ਰਹੀ ਹੈ। ਕਾਂਗਰਸ ਸਰਕਾਰ ਸਾਡੀਆਂ ਕਿਨੀਆਂ ਕੁ ਰੈਲੀਆਂ ਰੋਕ ਸਕਦੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਜ਼ਿਆਦਾ ਜ਼ੁਲਮ ਅਤੇ ਜ਼ਬਰ ਕਾਂਗਰਸ ਸਰਕਾਰ ਦੇ ਕਾਰਜਕਾਲ 'ਚ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਤਾਂ ਸਾਰੇ ਧਰਮਾਂ ਦੀ ਰਾਖੀ ਕਰਨ ਵਾਲੇ ਹਾਂ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਸਰਕਾਰ ਤੋਂ ਨਾ ਕਦੇ ਲਗਜ਼ਰੀ ਗੱਡੀਆਂ ਦੀ ਮੰਗ ਕੀਤੀ ਅਤੇ ਨਾ ਹੀ ਕਿਸੇ ਪ੍ਰਕਾਰ ਦੀ ਕੋਈ ਸੁਰੱਖਿਆ ਮੰਗੀ ਹੈ ਜਦਕਿ ਸਰਕਾਰ ਸਾਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।


Related News